ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਉੱਤੇ ਚੀਨ ਨਾਲ ਚੱਲ ਰਹੇ ਤਣਾਅ ਵਿਚਾਲੇ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਲੇਹ ਪਹੁੰਚ ਗਏ ਹਨ। ਇਸ ਦੌਰਾਨ ਪੀਐਮ ਮੋਦੀ ਨਾਲ ਫੌਜ ਮੁੱਖੀ ਜਨਰਲ ਐਮਐਮ ਨਰਵਣੇ ਅਤੇ ਚੀਫ ਆਫ ਡਿਫੈਂਸ ਸਟਾਫ(ਸੀਡੀਐਸ) ਬਿਪਿਨ ਰਾਵਤ ਵੀ ਮੌਜੂਦ ਹਨ, ਜੋ ਕਿ ਉਨ੍ਹਾਂ ਨੂੰ ਤਾਜ਼ਾ ਹਲਾਤਾਂ ਬਾਰੇ ਜਾਣਕਾਰੀ ਦੇ ਰਹੇ ਹਨ।
PM Modi is presently at one of the forward locations in Nimu, Ladakh. He reached there early morning.He is interacting with personnel of Army, Air Force & ITBP. Located at 11,000 feet,this is among the tough terrains, surrounded by Zanskar range and on the banks of the Indus. pic.twitter.com/ZcBqOjRzcw
— ANI (@ANI) July 3, 2020
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੇਹ ਵਿਚ ਫਾਰਵਰਡ ਪੋਸਟ ਨੀਮੂ ਉੱਤੇ ਮੌਜੂਦ ਹਨ ਅਤੇ ਇੱਥੇ ਪਹੁੰਚ ਕੇ ਉਨ੍ਹਾਂ ਨੇ ਥਲਸੈਨਾ, ਹਵਾਈਸੈਨਾ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਹੈ। ਨੀਮੂ ਪੋਸਟ ਸਮੁੰਦਰੀ ਤਲ ਤੋਂ 11 ਹਜ਼ਾਰ ਫੁੱਟ ਦੀ ਉੱਚਾਈ ‘ਤੇ ਮੌਜੂਦ ਹੈ ਜਿਸ ਨੂੰ ਵਿਸ਼ਵ ਦੀ ਖਤਰਨਾਕ ਪੋਸਟਾਂ ਵਿਚ ਗਿਣਿਆ ਜਾਂਦਾ ਹੈ। ਪੀਐਮ ਮੋਦੀ ਨੇ ਇੱਥੇ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ 14 ਕੋਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉੱਤਰੀ ਆਰਮੀ ਕਮਾਂਡ ਦੇ ਲੈਫਟੀਨੈਂਟ ਜਨਰਲ ਵਾਈ ਕੇ ਜੋਸ਼ੀ ਅਤੇ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਵੀ ਮੌਜੂਦ ਰਹੇ ਹਨ।
Prime Minister Narendra Modi makes a surprise visit to Ladakh, being briefed by senior officials at a forward position in Nimu. pic.twitter.com/8I6YiG63lF
— ANI (@ANI) July 3, 2020
ਦੱਸ ਦਈਏ ਕਿ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਚੀਨ ਨਾਲ ਹੋਣ ਵਾਲੀ ਕਮਾਂਡਰ ਪੱਧਰ ਦੀ ਗੱਲਬਾਤ ਵਿਚ ਭਾਰਤ ਦੀ ਅਗਵਾਈ ਕਰ ਰਹੇ ਹਨ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸ਼ੁੱਕਰਵਾਰ ਨੂੰ ਲੇਹ ਦੇ ਦੌਰੇ ਉੱਤੇ ਜਾਣ ਵਾਲੇ ਸਨ ਪਰ ਬੀਤੇ ਵੀਰਵਾਰ ਨੂੰ ਉਨ੍ਹਾਂ ਦੇ ਦੌਰਾ ਟੱਲ ਗਿਆ ਅਤੇ ਕੇਵਲ ਸੀਡੀਐਸ ਚੀਫ ਦਾ ਲੇਹ ਜਾਣਾ ਤੈਅ ਹੋਇਆ ਸੀ। ਜ਼ਿਕਰਯੋਗ ਹੈ ਕਿ ਮਈ ਦੀ ਸ਼ੁਰੂਆਤ ਤੋਂ ਹੀ ਭਾਰਤ ਅਤੇ ਚੀਨ ਵਿਚਾਲੇ ਸਰਹੱਦ ਉੱਤੇ ਵਿਵਾਦ ਚੱਲ ਰਿਹਾ ਹੈ ਅਤੇ 15 ਜੂਨ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤ ਦੇ 20 ਜਵਾਨਾਂ ਦੇ ਸ਼ਹੀਦ ਹੋਣ ਮਗਰੋ ਸਥਿਤੀ ਹੋਰ ਵੀ ਤਣਾਅ ਪੂਰਨ ਬਣ ਗਈ ਹੈ। ਸਰਹੱਦੀ ਵਿਵਾਦ ਦਾ ਹੱਲ ਕੱਢਣ ਲਈ ਦੋਵਾਂ ਦੇਸ਼ਾਂ ਦੇ ਫੌਜੀ ਅਧਿਕਾਰੀਆਂ ਵਿਚਾਲੇ ਤਿੰਨ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ ਜਿਸ ਦਾ ਕੋਈ ਠੋਸ ਨਤੀਜ਼ਾ ਨਹੀਂ ਨਿਕਲ ਸਕਿਆ ਹੈ।
