ਕੋਰੋਨਾ ਸੰਕਟ ਵਿਚਾਲੇ ਇਮਰਾਨ ਖਾਨ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਫੋਨ ‘ਤੇ ਕੀਤੀ ਗੱਲਬਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਚੀਨ ਦਾ ਗੁਆਂਢੀ ਮੁਲਕ ਪਾਕਿਸਤਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਚੀਨ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਇਸ ਮਹਾਮਾਰੀ ਦੇ ਸੰਕਰਮਨ ਤੋਂ ਬੱਚ ਨਹੀਂ ਸਕਿਆ ਹੈ ਉੱਥੇ ਵੀ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸੇ ਵਿਚਾਲੇ ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਫੋਨ ਉੱਤੇ ਗੱਲਬਾਤ ਕੀਤੀ ਹੈ ਅਤੇ ਕੋਰੋਨਾ ਕਾਰਨ ਪੈਦਾ ਹੋਈਆਂ ਤਾਜ਼ਾ ਸਥਿਤੀਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਹੈ।

 

ਮੀਡੀਆ ਰਿਪੋਰਟਾਂ ਅਨੁਸਾਰ ਵਾਇਟ ਹਾਊਸ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਦੋਣਾਂ ਲੀਡਰਾਂ ਵਿਚਾਲੇ ਕੋਰੋਨਾ ਦੇ ਮਸਲੇ ਉੱਤੇ ਗੱਲਬਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਖੇਤਰ ਦੀ ਸੁਰੱਖਿਆ ਅਤੇ ਦੁਵੱਲੇ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਹੋਈ ਹੈ। ਇਮਰਾਨ ਖਾਨ ਨੇ ਕੋਰੋਨਾ ਨੂੰ ਲੈ ਕੇ ਪਾਕਿਸਤਾਨ ਵਿਚ ਸਰਕਾਰ ਦੁਆਰਾ ਉਠਾਏ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਹੈ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ 8 ਬਿਲਿਅਨ ਡਾਲਰ ਦੇ ਪੈਕੇਜ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਨੂੰ ਇਹ ਵੀ ਕਿਹਾ ਹੈ ਕਿ ਇਸ ਮੁਸ਼ਕਿਲ ਘੜੀ ਵਿਚ ਇਕ ਗਲੋਬਲ ਡੈਬਟ ਰਿਲੀਫ਼ ਫੰਡ ਬਨਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਵਰਗੇ ਵਿਕਾਸਸੀਲ ਦੇਸ਼ਾਂ ਨੂੰ ਕਰਜ਼ਾ ਮਿਲ ਸਕੇ। ਇਸ ਤੋਂ ਇਲਾਵਾ ਦੋਵਾਂ ਵਿਚਾਲੇ ਅਫਗਾਨਿਸਤਾਨ ਵਿਚ ਪਾਕਿਸਤਾਨ ਦੇ ਰੋਲ ਅਤੇ ਸ਼ਾਂਤੀ ਦੇ ਮਸਲੇ ਉੱਤੇ ਵੀ ਚਰਚਾ ਹੋਈ ਹੈ। ਦੱਸ ਦਈਏ ਕਿ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 10,513 ਹੋ ਗਈ ਹੈ ਜਦਕਿ 214 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ। ਇੰਨਾ ਹੀ ਨਹੀਂ ਇਮਰਾਨ ਖਾਨ ਨੂੰ ਮਿਲ ਕੇ ਰਾਹਤ ਫੰਡ ਵਿਚ ਆਪਣਾ ਇਕ ਕਰੋੜ ਰੁਪਇਆ ਦੇਣ ਵਾਲੇ ਸਮਾਜਸੇਵੀ ਦੇ ਕੋਰੋਨਾ ਪੀੜਤ ਹੋਣ ਤੋਂ ਬਾਅਦ(ਇਮਰਾਨ ਖਾਨ) ਉਨ੍ਹਾਂ ਦਾ ਵੀ ਟੈਸਟ ਕੀਤਾ ਗਿਆ ਹੈ ਜਿਸ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ।

Leave a Reply

Your email address will not be published. Required fields are marked *