ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੱਧ ਪ੍ਰਦੇਸ਼ ਦੇ ਗਜਬਸੌਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੱਧ ਪ੍ਰਦੇਸ਼ ਦੇ ਗਜਬਸੌਦਾ ਤੋਂ ਬੀਜੇਪੀ ਵਿਧਾਇਕ ਲੀਲਾ ਜੈਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ।

Amit Shah  ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਵਿਧਾਇਕ ਲੀਲਾ ਜੈਨ ਨੂੰ ਡਾਕ ਦੁਆਰਾ ਇਕ ਪੱਤਰ ਮਿਲਿਆ ਜਿਸ ਚ ਉਹਨਾਂ ਨੂੰ ਤੇ ਅਮਿਤ ਸ਼ਾਹ ਨੂੰ ਜਾਨ ਤੋਂ ਮਾਰਨ ਦੇ ਨਾਲ ਨਾਲ ਸਥਾਨਕ ਬਸ ਸਟੈੱਡ, ਰੇਲਵੇ ਸਟੇਸ਼ਨ ਤੇ ਸਰਕਾਰੀ ਹਸਪਤਾਲ ਨੂੰ ਵੀ ਬੱਸ ਦੇ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

Amit Shah

ਉੱਥੇ ਹੀ ਇਸ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆਂ ਦੇ ਪੁਖਤਾ ਇੰਤਜਾਮ ਕਰ ਦਿੱਤੇ ਗਏ ਹਨ। ਨਾਲ ਹੀ ਬੰਬ ਨਿਪਟਾਰੇ ਦੀ ਟੀਮ ਨੂੰ ਵੀ ਮੁਸਤੈਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਪੰਜਵੇ ਅੰਤਰਾਸ਼ਟਰੀ ਯੋਗ ਦਿਵਸ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਦਸ ਦਈਏ ਕਿ ਪੀਐਮ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ 500 ਰੁਪਏ ਦੇ ਨੋਟ ਤੇ ਲਿਖ ਕੇ ਦਿੱਤੀ ਗਈ ਸੀ।

Leave a Reply

Your email address will not be published. Required fields are marked *