Punjab Weather Update: ਪੰਜਾਬ ਦੇ ਸਾਰੇ ਸ਼ਹਿਰਾਂ ਵਿਚੋਂ ਲੁਧਿਆਣਾ ਸਭ ਤੋਂ ਜ਼ਿਆਦਾ ਠੰਢਾ, ਜਾਣੋ ਮੌਸਮ ਦਾ ਤਾਜ਼ਾ ਹਾਲ

ਲੁਧਿਆਣਾ : ਪੰਜਾਬ ਵਿੱਚ ਰਾਤ ਦਾ ਤਾਪਮਾਨ ਲਗਾਤਾਰ ਘੱਟ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ…

ਲੁਧਿਆਣਾ : ਪੰਜਾਬ ਵਿੱਚ ਰਾਤ ਦਾ ਤਾਪਮਾਨ ਲਗਾਤਾਰ ਘੱਟ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ, ਜਿਹੜਾ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਉੱਥੇ ਹੀ ਜਲੰਧਰ ’ਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੀ, ਜਦਕਿ ਫ਼ਰੀਦਕੋਟ ਤੇ ਮੋਗਾ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 8.5 ਡਿਗਰੀ, ਚੰਡੀਗੜ੍ਹ ’ਚ 9.3 ਡਿਗਰੀ ਤੇ ਬਠਿੰਡਾ ’ਚ 7.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਸਮੇਂ ਸੰਘਣੀ ਧੁੰਦ ਪੈ ਸਕਦੀ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਦਸੰਬਰ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਮੌਸਮ ਘੱਟੋ-ਘੱਟ ਤਾਪਮਾਨ ਨੌਂ ਤੋਂ ਦਸ ਡਿਗਰੀ ਦੇ ਵਿਚਕਾਰ ਰਿਹਾ ਸੀ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਘੱਟ ਸਕਦਾ ਹੈ।  ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਹੋਰ ਵੀ ਘੱਟ ਜਾਵੇਗੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਕਿ ਡਰਾਈਵਰਾਂ ਨੂੰ ਲੰਬੀ ਯਾਤਰਾ ਤੋਂ ਬਚਣਾ ਚਾਹੀਦਾ ਹੈ।

ਮੌਸਮ ਵਿਭਾਗ ਕਿਹਾ ਹੈ ਕਿ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਸੂਬੇ ’ਚ ਧੁੰਦ ਦੀ ਚਾਦਰ ਮੁੜ ਤੋਂ ਵਿਛ ਗਈ ਹੈ ਜਿਸ ਕਾਰਨ ਮੁੜ ਤੋਂ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸੰਘਣੀ ਧੁੰਦ ਦੇ ਕਾਰਨ ਪੰਜਾਬ ਵਿੱਚ ਰੂਹ ਕੰਬਾਉ ਹਾਦਸਿਆਂ ਵਿੱਚ ਇਜਾਫ਼ਾ ਹੋਇਆ ਹੈ। ਇਸ ਲਈ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਲੰਬੇ ਸਫ਼ਰ ਕਰਨ ਤੋਂ ਬਚੋ ਅਤੇ ਲੋੜ ਪੈਣ ‘ਤੇ ਹੀ ਘਰ ਤੋਂ ਬਾਹਰ ਨਿਕਲੋ।

 

Leave a Reply

Your email address will not be published. Required fields are marked *