ਅੰਮ੍ਰਿਤਪਾਲ ਅੱਜ ਕਰ ਸਕਦੈ ਸਰੰਡਰ! ਸ੍ਰੀ ਦਰਬਾਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਤਾਇਨਾਤ

ਬਠਿੰਡਾ : ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ…

ਬਠਿੰਡਾ : ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।ਪੁਲਿਸ ਵੱਲੋਂ ਸ਼ਹਿਰ ਵਿੱਚ ਆਉਣ-ਜਾਣ ਵਾਲੇ ਰਸਤਿਆਂ ਉੱਤੇ ਨਾਕਾਬੰਦੀ ਕੀਤੀ ਗਈ ਹੈ।

ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉੱਤੇ ਨਾਕਾਬੰਦੀ
ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉੱਤੇ ਨਾਕਾਬੰਦੀ ਕੀਤੀ ਗਈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ।  ਤਲਵੰਡੀ ਸਾਬੋ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਫੋਰਸ ਤਾਇਨਾਤ 

ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਵਿਖੇੇ ਵੀ ਆ ਸਕਦਾ ਹੈ। ਉਥੇ ਹੀ ਸ਼ਹਿਰ ਦੇ ਵੱਖ-ਵੱਖ ਥਾਵਾਂ ਉੱਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।

ਲੁਧਿਆਣਾ ਵਿੱਚ ਅਲਰਟ ਜਾਰੀ 

ਅੰਮ੍ਰਿਤਪਾਲ ਸਿੰਘ ਨੂੰ ਲੁਧਿਆਣਾ ਦੇ ਸਾਹਨੇਵਾਲ ਵਿਖੇ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਦੀਆਂ ਵੱਖ ਥਾਵਾਂ ਉੱਤੇ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-ਅੰਮ੍ਰਿਤਸਰ ਹਾਈਵੇ ਉੱਤੇ ਨਾਕਾਬੰਦੀ 

ਪੰਜਾਬ ਪੁਲਿਸ ਵੱਲੋਂ ਦਿੱਲੀ-ਅੰਮ੍ਰਿਤਸਰ ਹਾਈਵੇ ਉੱਤੇ ਨਾਕਾਬੰਦੀ ਕੀਤੀ ਗਈ ਹੈ। ਹਰ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਹੁਸ਼ਿਆਰ ਵਿੱਚ ਨਾਕੇਬੰਦੀ 

ਪੁਲਿਸ ਵੱਲੋਂ ਹੁਸ਼ਿਆਰਪੁਰ ਵਿਖੇ ਵੀ ਨਾਕੇਬੰਦੀ ਕੀਤੀ ਗਈ ਹੈ।ਪੁਲਿਸ ਸੂਤਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੰਮ੍ਰਿਤਪਾਲ ਹੋਣ ਦੀ ਸੂਚਨਾ ਦਿੱਤੀ ਗਈ ਸੀ 

Leave a Reply

Your email address will not be published. Required fields are marked *