ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ…

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। 

ਦੱਸ ਦੇਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਨ ਲਿਜਾਇਆ ਗਿਆ ਹੈ।

ਇੰਟਰਨੈੱਟ ਸੇਵਾ ਠੱਪ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਐਕਸ਼ਨ ਮਗਰੋਂ ਭਲਕੇ 12 ਵਜੇ ਤੱਕ ਇੰਟਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਮਾਹੌਲ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਨੇ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਅਫਵਾਹਾਂ ਉੱਤੇ ਵਿਸ਼ਵਾਸ ਨਾ ਕਰੋ।

ਪੁਲਿਸ ਵੱਲੋਂ ਛਾਪੇਮਾਰੀ ਜਾਰੀ 

ਦੱਸ ਦੇਈਏ ਕਿ ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੰਜਾਬ ਭਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। 

ਪੰਜਾਬ ਦੇ ਕਈ ਜਿਲ੍ਹਿਆ ਵਿੱਚ ਧਾਰਾ 144

ਪੰਜਾਬ ਪੁਲਿਸ ਨੇ ਐਕਸ਼ਨ ਵਿੱਚ ਆਉਂਦੇ ਸਾਰ ਹੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਧਾਰਾ 144 ਲਗਾਈ ਹੈ। ਪੁਲਿਸ ਵੱਲੋਂ ਪੰਜਾਬ ਦੇ ਕਈ ਥਾਵਾਂ ਉੱਤੇ ਭਾਰੀ ਫੋਰਸ ਬਲ ਵੀ ਤਾਇਨਾਤ ਕੀਤਾ ਗਿਆ ਹੈ।

Leave a Reply

Your email address will not be published. Required fields are marked *