ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਬੀਤੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਅੰਮ੍ਰਿਤਪਾਲ ਦੇ ਸਮਰੱਥਕਾਂ ਵੱਲੋਂ ਕੱਲ੍ਹ ਤੋਂ ਹੀ ਕਿਹਾ ਵੀ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੇ ਬੀਤੇ ਦਿਨ ਆਪਣੇ ਇੱਕ ਅਧਿਕਾਰਤ ਬਿਆਨ ‘ਚ ਇਸ ਤੋਂ ਇਨਕਾਰ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਆਪਣੇ ਬਿਆਨਾਂ ‘ਚ ਭਾਈ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਹੈ।
ਤਰਸੇਮ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਪੁਲਿਸ ਅਤੇ ਸਰਕਾਰ ਰਣਨੀਤੀ ਬਣਾ ਰਹੀ ਹੈ ਕਿ ਅੰਮ੍ਰਿਤਪਾਲ ‘ਤੇ ਕਿਵੇਂ ਕਿਹੜੇ ਹਥਿਆਰਾਂ ਦਾ ਕੇਸ ਬਣਾਇਆ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਪੁੱਤਰ ਅੰਮ੍ਰਿਤਪਾਲ ਸਿੰਘ ਨਾਲ ਕੋਈ ਅਣਹੋਣੀ ਨਾ ਵਾਪਰ ਜਾਵੇ।
ਜੱਲੂਪੁਰ ਖੇੜਾ ਨੂੰ ਸਵੇਰੇ ਹੀ ਪਾਇਆ ਸੀ ਘੇਰਾ
ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਜੱਲੂਪੁਰ ਖੇੜਾ ਨੂੰ ਸਵੇਰੇ 10 ਵਜੇ ਹੀ ਘੇਰ ਲਿਆ ਗਿਆ ਸੀ। 700 ਤੋਂ ਵੱਧ ਪੁਲਿਸ ਮੁਲਾਜ਼ਮ, ਨੀਮ ਫ਼ੌਜੀ ਦਸਤਿਆਂ ਦੀਆਂ ਚਾਰ ਕੰਪਨੀਆਂ ਦੇ ਜਵਾਨ ਅੱਠ ਬੱਸਾਂ ਅਤੇ 65 ਹੋਰਨਾਂ ਵਾਹਨਾਂ ’ਚ ਸਵਾਰ ਹੋ ਕੇ ਇੱਥੇ ਪੁੱਜੇ। ਪੁਲਿਸ ਨੇ ਜੱਲੂਪੁਰ ਖੇੜਾ ਪਿੰਡ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ 15 ਕਿਲੋਮੀਟਰ ਦੇ ਦਾਇਰੇ ਵਿਚ ਨਾਕਾਬੰਦੀ ਕਰ ਦਿੱਤੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ

