Amritpal Singh News: ਅੰਮ੍ਰਿਤਪਾਲ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਵੱਲੋਂ ਪਟੀਸ਼ਨ ਦਾਇਰ

ਚੰਡੀਹੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ…

ਚੰਡੀਹੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਨਜ਼ਾਇਜ਼ ਦੱਸਿਆ ਹੈ।

ਆਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ  ਅੰਮ੍ਰਿਤਪਾਲ ਸਿੰਘ ਦੇ ਨਾਲ ਬੰਦ ਗੁਰਮੀਤ ਸਿੰਘ ਬੁੱਕਣਵਾਲਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਪੂਰੀ ਨਾਲ ਨਾਜਾਇਜ਼ ਕਰਾਰ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਉਤੇ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।

ਪਟੀਸ਼ਨ ਵਿੱਚ ਗੁਰਮੀਤ ਸਿੰਘ ਬੁੱਕਣਵਾਲਾ ਨੇ ਹਾਈ ਕੋਰਟ ਨੂੰ ਅਪੀਲ ਕਰਦੇ ਹੋਏ ਆਪਣੀ ਗ੍ਰਿਫਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੰਦੇ ਹੋਏ ਉਸ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। 27 ਅਪ੍ਰੈਲ ਨੂੰ ਬੁੱਕਣਵਾਲਾ ਦਾ ਪਰਿਵਾਰ ਤੇ ਵਕੀਲ ਡਿਬਰੂਗੜ੍ਹ ਜੇਲ੍ਹ ਵਿੱਚ ਜਾ ਕੇ ਉਸ ਨੂੰ ਮਿਲ ਕੇ ਆਏ ਸਨ ਤੇ ਉਸ ਨੇ ਆਪਣੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੂੰ ਗਲਤ ਫਸਾਇਆ ਗਿਆ ਹੈ।

Leave a Reply

Your email address will not be published. Required fields are marked *