Operation Amritpal: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸਨ ਦੌਰਾਨ ਕਾਬੂ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਹੋਇਆ ਸੀ। ਹੁਣ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


