ਪੰਥਕ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰੇ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰ

Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ…

Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਸਨ, ਜੋ ਮਨਜ਼ੂਰ ਕਰ ਲਏ ਗਏ ਹਨ। ਚੋਣ ਕਮਿਸ਼ਨ ਦੀ ਵੈਬਸਾਈਟ ਉਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਅਪਡੇਟ ਹੋ ਚੁੱਕਾ ਹੈ। ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। 

Leave a Reply

Your email address will not be published. Required fields are marked *