Amritpal wife Kirandeep Kaur: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਰਨਦੀਪ ਕੌਰ ਲੰਡਨ ਜਾਣਾ ਚਾਹੁੰਦੀ ਸੀ। ਪੁਲਿਸ ਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਸਰ ਤੋਂ ਲੰਡਨ ਲਈ 1.30 ਵਜੇ ਦੀ ਉਡਾਨ ਸੀ। ਇਸ ਉਡਾਨ ਰਹੀ ਉਹ ਲੰਡਨ ਭੱਜਣਾ ਚਾਹੁੰਦੀ ਸੀ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿਸੇ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।



