ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਸਾਕਾ ਨੀਲਾ ਤਾਰਾ ਦੀ 35 ਵੀਂ ਬਰਸੀ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਰੀ ਗਿਣਤੀ ਚ ਸਿੱਖ ਸੰਗਤਾਂ ਪਹੁੰਚੀਆਂ। ਉੱਥੇ ਇਸ ਬਰਸੀ ਦੇ ਮੌਕੇ ਅੰਮ੍ਰਿਤਸਰ ਦੇ ਜਿਆਦਾਤਰ ਬਜਾਰ ਬੰਦ ਰਹੇ। ਨਾਲ ਹੀ ਇਸ ਬੰਦ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ।
ਇਸ ਤੋਂ ਇਲਾਵਾ ਸਾਕਾ ਨੀਲਾ ਤਾਰਾ ਦੀ ਬਰਸੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ।
ਉਹਨਾਂ ਨੇ ਕਿਹਾ ਕਿ ਦਰਬਾਰ ਸਾਹਿਬ ਤੇ ਹੋਏ ਹਮਲੇ ਦਾ ਦਰਦ ਅੱਜ ਵੀ ਉਹਨਾਂ ਦੇ ਦਿਲ ਚ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਖਜਾਨਾ ਵਾਪਸ ਨਹੀਂ ਕੀਤਾ ਗਿਆ ਹੈ। ਜਿਸਦਾ ਸੱਚ ਭਾਰਤ ਸਰਕਾਰ ਜਨਤਕ ਕਰੇ।

