Amritsar News : ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

Amritsar News: ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਕਮਿਸ਼ਨਰੇਟ…

Amritsar News: ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੂੰ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਬਰਾਮਦ ਹੋਇਆ ਹੈ। ਇਸ ਦੀ ਕੀਮਤ 68,67,654 ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ।

ਵਾਂ ਪੈਕਟਾਂ ਦੀ ਜਾਂਚ ਕਰਨ ’ਤੇ ਇਕ ਪੈਕਟ ’ਚ 578 ਗ੍ਰਾਮ ਅਤੇ ਦੂਜੇ ਪੈਕਟ ’ਚ 581 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ’ਚ ਕੁੱਲ 1159 ਗ੍ਰਾਮ ਸੋਨਾ ਹੈ। ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ਲਿਆਂਦੇ ਗਏ ਸੋਨੇ ਦੀ ਬਾਜ਼ਾਰੀ ਕੀਮਤ 68 ਲੱਖ, 67 ਹਜ਼ਾਰ, 654 ਰੁਪਏ ਹੈ। ਬੁਲਾਰੇ ਨੇ ਦੱਸਿਆ ਕਿ ਇਸ ਯਾਤਰੀ ਕੋਲੋਂ ਬਰਾਮਦ ਹੋਇਆ ਸੋਨਾ ਆਪਣੇ ਕਬਜ਼ੇ ਵਿਚ ਲੈ ਕੇ ਦੁਬਈ ਤੋਂ ਭਾਰਤ ਆਏ ਯਾਤਰੀ ਖ਼ਿਲਾਫ਼ ਕਸਟਮ ਐਕਟ 1962 ਦੀ ਧਾਰਾ 110 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *