Amritsar Police strikes on drug smugglers: 2 ਕਿਲੋ ਹੀਰੋਇਨ ਸਣੇ 4 ਤਸਕਰ ਕਾਬੂ, i20 ਕਾਰ ਤੇ ਸਕੂਟਰੀ ਜ਼ਬਤ

ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ…

ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿਲੋ ਹੀਰੋਇਨ ਬਰਾਮਦ ਕੀਤੀ। ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਇੱਕ i20 ਕਾਰ ਅਤੇ ਇੱਕ ਸਕੂਟਰੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਖੁਫ਼ੀਆ ਸੂਚਨਾ ਨੇ ਫੜਾਇਆ ਤਸਕਰਾਂ ਦਾ ਗਿਰੋਹ

ਮਾਮਲੇ ਦੀ ਜਾਣਕਾਰੀ ਦਿੰਦਿਆਂ ਏਸੀਪੀ ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਰਾਹੀਂ ਪੱਕੀ ਇਤਲਾਹ ਮਿਲੀ ਸੀ ਕਿ ਇੱਕ i20 ਕਾਰ ਵਿੱਚ ਸਵਾਰ ਕੁਝ ਨੌਜਵਾਨ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਹੇ ਹਨ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਵਾਹਨ ਨੂੰ ਘੇਰ ਲਿਆ। ਜਦੋਂ ਕਾਰ ਸਵਾਰਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਨਸ਼ੇ ਦੀ ਖੇਪ ਇੱਕ ਸਕੂਟਰੀ ਵਿੱਚ ਛੁਪਾ ਕੇ ਰੱਖੀ ਗਈ ਹੈ।

ਸਕੂਟਰੀ ਦੀ ਡਿੱਗੀ ਵਿੱਚੋਂ ਨਿਕਲੀ 2 ਕਿਲੋ ਹੀਰੋਇਨ

ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਜਦੋਂ ਸਕੂਟਰੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 2 ਕਿਲੋ ਹੀਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਅੰਮ੍ਰਿਤਸਰ ਦੇ ਲੋਹਰੀ ਗੇਟ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਵੱਡੇ ਅੰਤਰਰਾਸ਼ਟਰੀ ਨੈਟਵਰਕ ਨਾਲ ਜੁੜੇ ਹੋਣ ਦਾ ਖਦਸ਼ਾ

ਏਸੀਪੀ ਕਪਿਲ ਕੌਸ਼ਲ ਨੇ ਸੰਕੇਤ ਦਿੱਤਾ ਕਿ ਇਹ ਮਹਿਜ਼ ਇੱਕ ਸਥਾਨਕ ਗੈਂਗ ਨਹੀਂ ਹੈ, ਸਗੋਂ ਇਸ ਦੇ ਤਾਰ ਕਿਸੇ ਵੱਡੇ ਨਸ਼ਾ ਤਸਕਰੀ ਨੈਟਵਰਕ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹੀਰੋਇਨ ਕਿੱਥੋਂ ਲਿਆਂਦੀ ਗਈ ਸੀ? ਅੱਗੇ ਇਹ ਸਪਲਾਈ ਕਿੱਥੇ ਦਿੱਤੀ ਜਾਣੀ ਸੀ? ਇਸ ਗਿਰੋਹ ਦੇ ਪਿੱਛੇ ਹੋਰ ਕਿਹੜੇ ਵੱਡੇ ਮਗਰਮੱਛ ਸ਼ਾਮਲ ਹਨ? ਪੁਲਿਸ ਦੀ ਇਸ ਕਾਰਵਾਈ ਨਾਲ ਇਲਾਕੇ ਦੇ ਨਸ਼ਾ ਤਸਕਰਾਂ ਵਿੱਚ ਹੜਕੰਪ ਮਚ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 
Terrible clash in Amritsar: ਪਤੰਗਬਾਜ਼ੀ ਦੇ ਮਾਮੂਲੀ ਵਿਵਾਦ ਨੇ ਧਾਰਿਆ ਹਿੰਸਕ ਰੂਪ, ਚੱਲੇ ਇੱਟਾਂ-ਪੱਥਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *