ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 249 NDPS ਕੇਸਾਂ ਦਾ ਨਸ਼ੀਲਾ ਪਦਾਰਥ ਬਾਇਲਰ ‘ਚ ਪਾ ਕੇ ਕੀਤਾ ਨਸ਼ਟ

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੀ ਦੇਖ-ਰੇਖ ਹੇਠ…

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੁਲਿਸ ਦੀ ਡਰੱਗ ਡਿਸਪੋਜ਼ਲ

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੀ ਦੇਖ-ਰੇਖ ਹੇਠ NDPS ਐਕਟ ਦੇ 249 ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਕੀਤਾ ਗਿਆ ਭਾਰੀ ਮਾਤਰਾ ਵਿੱਚ ਨਸ਼ਾ ਖੰਨਾ ਪੇਪਰ ਮਿੱਲ ਵਿਖੇ ਬਾਇਲਰ ਵਿੱਚ ਪਾ ਕੇ ਨਸ਼ਟ ਕਰ ਦਿੱਤਾ ਗਿਆ।

ਡਰੱਗ ਡਿਸਪੋਜ਼ਲ ਕਮੇਟੀ ਦੀ ਅਗਵਾਈ ਵਿੱਚ ਹੋਈ ਕਾਰਵਾਈ

ਇਸ ਮੁਹਿੰਮ ਦੀ ਅਗਵਾਈ ਡੀ.ਸੀ.ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ ਸ੍ਰੀ ਰਵਿੰਦਰ ਪਾਲ ਸਿੰਘ ਸੰਧੂ ਨੇ ਕੀਤੀ। ਇਸ ਕਮੇਟੀ ਵਿੱਚ ਉਨ੍ਹਾਂ ਦੇ ਨਾਲ ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਸ੍ਰੀ ਜਗਬਿੰਦਰ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਸ੍ਰੀ ਹਰਮਿੰਦਰ ਸਿੰਘ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਨੂੰਨੀ ਪ੍ਰਕਿਰਿਆਵਾਂ ਅਤੇ ਜਾਬਤੇ ਦੀ ਪਾਲਣਾ ਕਰਦਿਆਂ ਹੀ ਇਹ ਸਾਰਾ ਨਸ਼ਾ ਨਸ਼ਟ ਕੀਤਾ ਗਿਆ ਹੈ।

ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਵੇਰਵਾ

ਪੁਲਿਸ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਸੂਚੀ ਕੁਝ ਇਸ ਪ੍ਰਕਾਰ ਹੈ। ਹੈਰੋਇਨ 891 ਗ੍ਰਾਮ,ਨਸ਼ੀਲੇ ਕੈਪਸੂਲ 7,085, ਨਸ਼ੀਲੀਆਂ ਗੋਲੀਆਂ 4,280, ਨਸ਼ੀਲਾ ਪਾਊਡਰ 11 ਕਿਲੋ 523 ਗ੍ਰਾਮ, ਭੁੱਕੀ 1 ਕਿਲੋ 115 ਗ੍ਰਾਮ, ਸਮੈਕ 7 ਗ੍ਰਾਮ, ਚਰਸ 1 ਕਿਲੋ 180, ਗ੍ਰਾਮ, ਨਸ਼ੀਲੇ ਇੰਜੈਕਸ਼ਨ 75, ਗਾਂਜਾ 325 ਗ੍ਰਾਮ ਆਦਿ ਨਸ਼ੀਲੇ ਪਦਾਰਥ ਨਸ਼ਟ ਕੀਤੇ ਹਨ।

ਨਸ਼ਾ ਤਸਕਰਾਂ ‘ਤੇ ਪੁਲਿਸ ਦੀ ਸਖ਼ਤ ਨਜ਼ਰ

ਇਸ ਮੌਕੇ ਡੀ.ਸੀ.ਪੀ. ਰਵਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਨਸ਼ੇ ਨੂੰ ਸਮੇਂ-ਸਮੇਂ ‘ਤੇ ਇਸੇ ਤਰ੍ਹਾਂ ਨਿਯਮਾਂ ਅਨੁਸਾਰ ਨਸ਼ਟ ਕੀਤਾ ਜਾਂਦਾ ਹੈ ਤਾਂ ਜੋ ਇਹ ਕਿਸੇ ਵੀ ਤਰੀਕੇ ਨਾਲ ਮੁੜ ਬਾਜ਼ਾਰ ਵਿੱਚ ਨਾ ਆ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅੰਮ੍ਰਿਤਸਰ ਦੀ ਧੀ ਦਾ ਕਮਾਲ: ਸੀਬੀਐਸਈ 10ਵੀਂ ‘ਚ ਨਿਮਰਤ ਸੰਧੂ ਨੇ 99.8% ਅੰਕ ਲੈ ਕੇ ਰਚਿਆ ਇਤਿਹਾਸ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *