Amritsar Road Accident 3 People Died
ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਵਾਪਰੇ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ।ਇਸ ਹਾਦਸੇ ਵਿਚ ਇਕ ਔਰਤ ਗੰਭੀਰ ਰੂਪ ਚ ਜ਼ਖਮੀ ਹੋਈ ਹੈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਮ੍ਰਿਤਕ ਹਰਜਿੰਦਰ ਸਿੰਘ, ਹਰਜਿੰਦਰ ਹੈਪੀ ਅਤੇ ਉਸ ਦੀ ਸਾਲੀ ਨੇਹਾ ਬੀਤੀ ਰਾਤ ਮੋਟਰਸਾਈਕਲ ’ਤੇ ਪਿੰਡ ਅਜਨਾਲਾ ਤੋਂ ਤਲਵੰਡੀ ਨਾਹਰ ਮੇਲਾ ਦੇਖਣ ਜਾ ਰਹੇ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ, ਪਰ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਇਨ੍ਹਾਂ ਦਾ ਕਤਲ ਕਰ ਕੇ ਇਸ ਨੂੰ ਰੋਡ ਹਾਦਸੇ ਦਾ ਨਾਂ ਦਿੱਤਾ ਜਾ ਰਿਹਾ ਹੈ।
ਹਾਦਸੇ ‘ਚ ਜ਼ਖਮੀ ਮਹਿਲਾ ਨੂੰ ਨਿੱਜੀ ਹਸਪਤਾਲ ਵਿਚ ਭੇਜਿਆ ਗਿਆ। ਮਹਿਲਾ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਕਰ ਦਿੱਤਾ ਗਿਆ ਹੈ। ਫਿਲਹਾਲ ਉਹ ਹਾਦਸੇ ਬਾਰੇ ਕੁਝ ਵੀ ਦੱਸਣ ਤੋਂ ਅਸਮਰੱਥ ਹੈ।
ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਤੱਥ ਸਾਹਮਣੇ ਆਉਣਗੇ ਉਸ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
The police have kept the three bodies in the mortuary
ਪੁਲਿਸ ਨੇ ਤਿੰਨਾਂ ਲਾਸ਼ਾ ਨੂੰ ਮੁਰਦਾਘਰ ਵਿਚ ਰਖਵਾ ਦਿਤਾ ਹੈ ਜਿੱਥੇ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕਾਂ ਦਾ ਪੋਸਪਮਾਰਟਮ ਕੀਤਾ ਜਾਵੇਗਾ।
Also Read : Amritsar Rape News




