ਅਨੰਤਨਾਗ ’ਚ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ, ਦੋ ਮਾਸੂਮਾਂ ਸਿਰੋਂ ਉਠਿਆ ਪਿਤਾ ਦਾ ਸਾਇਆ

Srinagar News : ਸ੍ਰੀਨਗਰ ਦੇ ਅਨੰਤਨਾਗ ‘ਚ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ…

Srinagar News : ਸ੍ਰੀਨਗਰ ਦੇ ਅਨੰਤਨਾਗ ‘ਚ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਫੌਜੀਆਂ ਦੀ ਗੱਡੀ ਅਚਾਨਕ ਖਾਈ ‘ਚ ਡਿੱਗ ਗਈ। ਇਸ ਦੌਰਾਨ ਗੱਡੀ ’ਚ ਸਵਾਰ 8 ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਜਵਾਨਾਂ ’ਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ। ਜਵਾਨ ਲਾਂਸ ਨਕਾਇਕ ਗੁਰਪ੍ਰੀਤ ਸਿੰਘ 19 RR ਅਨਾਂਤਨਾਗ ’ਚ ਤਾਇਨਾਤ ਸੀ। ਸ਼ਹੀਦ ਫੌਜੀ ਜਵਾਨ ਗੁਰਪ੍ਰੀਤ ਸਿੰਘ ਦਾ ਅੱਜ ਪਿੰਡ ਸਰਾਵਾਂ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ 2 ਮਾਸੂਮ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ। 

Leave a Reply

Your email address will not be published. Required fields are marked *