ਭਲਕੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ CM ਚੰਨੀ ਨਾਲ ਅਹਿਮ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ ਸਵੇਰੇ 9:30 ਵਜੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ 32 ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। 

ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਲੀਡਰਾਂ ਨੇ ਦੇਰ ਸ਼ਾਮ ਮੀਟਿੰਗ ਲਈ ਸੱਦਾ ਮਿਲਣ ਮਗਰੋਂ ਡੀਸੀ ਦਫ਼ਤਰਾਂ ਦਾ ਘਿਰਾਓ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਘੇਰੇ ਹਨ। ਇਸ ਤੋਂ ਇਲਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 4 ਜ਼ਿਲ੍ਹਿਆਂ ਵਿੱਚ ਰੇਲ ਪਟੜੀਆਂ ’ਤੇ ਦਿੱਤੇ ਧਰਨਿਆਂ ਕਰਕੇ ਅੱਧੇ ਸੂਬੇ ਵਿੱਚ ਅੱਜ ਤੀਜੇ ਦਿਨ ਵੀ ਰੇਲਾਂ ਦੀ ਆਵਾਜਾਈ ਠੱਪ ਹੈ। ਰੇਲਵੇ ਵਿਭਾਗ ਨੇ ਅਹਿਮ ਰੂਟਾਂ ’ਤੇ ਗੱਡੀਆਂ ਰੱਦ ਵੀ ਕਰ ਦਿੱਤੀਆਂ ਹਨ। ਅੱਜ 25 ਕਿਸਾਨ ਜੱਥੇਬੰਦੀਆਂ ਮੀਟਿੰਗ ਕਰਣਗੀਆਂ।

Leave a Reply

Your email address will not be published. Required fields are marked *