Anantnag Encounter: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ, ਬੇਟੇ ਨੇ ਫ਼ੌਜ ਦੀ ਵਰਦੀ ਪਾ ਕੇ ਦਿੱਤੀ ਪਿਤਾ ਨੂੰ ਅੰਤਿਮ ਵਿਦਾਈ

ਚੰਡੀਗੜ੍ਹ: ਕਸ਼ਮੀਰ ਦੇ ਆਨੰਤਨਾਗ ਵਿਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆਂ ਮੋਹਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ…

ਚੰਡੀਗੜ੍ਹ: ਕਸ਼ਮੀਰ ਦੇ ਆਨੰਤਨਾਗ ਵਿਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆਂ ਮੋਹਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਸ਼ਹੀਦ ਨੇ ਅੰਤਿਮ ਦਰਸ਼ਨਾਂ ਵਾਸਤੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਲੇ-ਦੁਆਲੇ ਦੇ ਲਗਪਗ 20 ਤੋਂ 25 ਪਿੰਡਾਂ ਦੇ ਲੋਕ ਪੁੱਜੇ। ਸਥਾਨਕ ਪਾਰਟੀਆਂ ਦੇ ਵੱਖੋ-ਵੱਖਰੇ ਆਗੂ ਵੀ ਅੰਤਿਮ ਰਸਮਾਂ ‘ਚ ਸ਼ਾਮਲ ਹੋਏ।

ਸ਼ਹੀਦ ਮਨਪ੍ਰੀਤ ਸਿੰਘ ਦੇ ਪੁੱਤਰ ਨੇ ਫੌਜ ਦੀ ਵਰਦੀ ਪਾ ਕੇ ਆਪਣੇ ਪਿਤਾ ਨੂੰ ਅੰਤਿਮ ਵਿਦਾਈ ਦਿੱਤੀ। ਉਸ ਨੂੰ ਦੇਖ ਕੇ ਅੱਜ ਹਰ ਕਿਸੇ ਦੀਆਂ ਅੱਖਾਂ ਉਦਾਸ ਹਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਵੀ ਸ਼ਹੀਦ ਮਨਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਪਹੁੰਚ ਪੁੱਜੇ। 

 

Leave a Reply

Your email address will not be published. Required fields are marked *