ਆਪਣੀਆਂ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਵੱਲੋਂ ਕੀਤਾ ਗਿਆ ਜੇਲ੍ਹ ਭਰੋ ਅੰਦੋਲਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਲੰਬੇ ਸਮੇਂ ਤੋਂ ਆਂਗਨਵਾੜੀ ਵਰਕਰਾਂ ਆਪਣੇ ਹੱਕਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ ਵੀ ਆਗਨਵਾੜੀ ਵਰਕਰਾਂ ਵੱਲੋਂ ਜਲੰਧਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਲੰਬੇ ਸਮੇਂ ਤੋਂ ਆਂਗਨਵਾੜੀ ਵਰਕਰਾਂ ਆਪਣੇ ਹੱਕਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ ਵੀ ਆਗਨਵਾੜੀ ਵਰਕਰਾਂ ਵੱਲੋਂ ਜਲੰਧਰ ਵਿਖੇ ਪ੍ਰਦਰਸ਼ਨ ਕੀਤਾ ਗਿਆ ਹੈ। ਦਰਅਸਲ ਆਲ ਇੰਡੀਆ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮਹਿਲਾ ਦਿਵਸ ਤੋਂ ਪਹਿਲਾਂ ਜੇਲ੍ਹ ਭਰੋ ਅੰਦੋਲਨ ਕਰਦਿਆਂ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ਼ ਮਾਰਚ ਕੱਢਿਆ ਹੈ। ਆਂਗਨਵਾੜੀ ਵਰਕਰਾਂ ਜਿੱਥੇ ਇਕ ਪਾਸੇ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਸਨ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਪੀਆਰ ਵਿਰੁੱਧ ਵੀ ਰੋਸ ਮੁਜ਼ਹਾਰਾ ਕੀਤਾ ਹੈ।

ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਆਂਗਨਵਾੜੀ ਸੈਂਟਰਾਂ ਵਿਚੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਕੱਢ ਕੇ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ ਇਸ ਕਰਕੇ ਉਨ੍ਹਾਂ ਦਾ ਰੁਜ਼ਗਾਰ ਖਤਰੇ ਵਿਚ ਪੈ ਚੁੱਕਿਆ ਹੈ ਜਿਸ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਅਗਨਵਾੜੀ ਵਰਕਰਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਐਨਪੀਆਰ, ਸੰਭਾਵਤ ਐਨਆਰਸੀ ਅਤੇ ਨਾਗਰਿਕਤਾ ਸੋਧ ਕਾਨੂੰਨ ਦਾ ਵੀ ਉਹ ਵਿਰੋਧ ਕਰ ਰਹੀਆਂ ਹਨ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਨੂੰ ਆਪਣੀ ਨਾਗਰਿਕਤਾ ਸਾਬਿਤ ਕਰਨੀ ਮੁਸ਼ਕਿਲ ਹੋ ਜਾਵੇਗੀ।

ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦੀ ਡੀਸੀ ਦਫ਼ਤਰ ਅੰਦਰ ਆਉਣ ਨੂੰ ਲੈ ਕੇ ਪ੍ਰਸ਼ਾਸਨ ਨਾਲ ਬਹਿਸਬਾਜ਼ੀ ਵੀ ਹੋਈ। ਉਨ੍ਹਾਂ ਨੂੰ ਡੀਸੀ ਦਫਤਰ ਅੰਦਰ ਆਉਣ ਤੋਂ ਵੀ ਰੋਕ ਦਿੱਤਾ ਗਿਆ ਪਰ ਲੰਬੀ ਗੱਲਬਾਤ ਤੋਂ ਔਰਤਾਂ ਨੂੰ ਅੰਦਰ ਆਉਣ ਦੀ ਇਜ਼ਾਜਤ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸਨ ਅੱਗੇ ਆਪਣੀ ਮੰਗਾਂ ਨੂੰ ਰੱਖਿਆ। ਦੱਸ ਦਈਏ ਕਿ ਆਂਗਨਵਾੜੀ ਵਰਕਰਾਂ ਵੱਲੋਂ ਸਮੇਂ-ਸਮੇਂ ਉੱਤੇ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਖੈਰ ਵੇਖਣਾ ਹੋਵੇਗਾ ਕਿ ਇਸ ਜੇਲ੍ਹ ਭਰੋ ਅੰਦੋਲਨ ਦੇ ਨਾਲ ਸਰਕਾਰ ਦੇ ਕੰਨਾਂ ਤੱਕ ਉਨ੍ਹਾਂ ਦੀ ਕਿੰਨੀ-ਕੁ ਅਵਾਜ ਪਹੁੰਚ ਪਾਉਂਦੀ ਹੈ।

 

Leave a Reply

Your email address will not be published. Required fields are marked *