ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਲਾਏ ਗਏ ਪੱਕੇ ਮੋਰਚੇ ’ਚ ਅੱਜ ਅਚਾਨਕ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਪੜੋ ਹੋਰ ਖਬਰਾਂ: ਪਾਕਿ ‘ਚ ਜਨਾਜ਼ੇ ਦੀ ਨਮਾਜ਼ ‘ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 8 ਲੋਕਾਂ ਦੀ ਮੌਤ
ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਚਨਾ ਅਨੁਸਾਰ ਮ੍ਰਿਤਕ ਕਿਸਾਨ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਅਜਨਾਲਾ ਤਹਿਸੀਲ ਦੇ ਪਿੰਡ ਕਾਮਲਪੁਰਾ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿਚ ਸ਼ਮੂਲੀਅਤ ਕਰ ਰਿਹਾ ਸੀ, ਜਿਸ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।
ਪੜੋ ਹੋਰ ਖਬਰਾਂ: ਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂ



