ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਆਈ ਸਾਹਮਣੇ

ਹੁਸ਼ਿਆਰਪੁਰ : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ।ਅੰਮ੍ਰਿਤਪਾਲ ਦੀਆਂ ਕੁਝ ਸੀਸੀਟੀਵੀ ਫੁਟੇਜ ਵੀ…

ਹੁਸ਼ਿਆਰਪੁਰ : ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ।ਅੰਮ੍ਰਿਤਪਾਲ ਦੀਆਂ ਕੁਝ ਸੀਸੀਟੀਵੀ ਫੁਟੇਜ ਵੀ ਪੁਲਿਸ ਹੱਥ ਲੱਗੀਆਂ ਹਨ। ਸੀਸੀਟੀਵੀ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਨਜ਼ਰ ਆ ਰਹੇ ਹਨ।

ਸੀਸੀਟੀਵੀ ਦੀ ਪੁਲਿਸ ਨੇ ਨਹੀਂ ਕੀਤੀ ਪੁਸ਼ਟੀ 

ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਦੋਵੇਂ ਵੱਖੋ-ਵੱਖ ਦਿਸ਼ਾਵਾਂ ਵੱਲ ਨਿਕਲਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਇਸ ਸਬੰਧੀ ਕਿਸੇ ਵੀ ਪੁਲਿਸ ਅਧਿਕਾਰੀ ਨੇ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਇੱਕ ਡੇਰੇ ਤੋਂ ਇੱਕ ਨਵਾਂ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਅੰਮ੍ਰਿਤਪਾਲ ਦੇ ਸਾਥੀ ਪਾਪਲਪ੍ਰੀਤ ਦੀ ਹੈ।

ਇਕ ਡੇਰੇ ਵਿੱਚ ਲੁੱਕੇ ਸਨ-ਸੂਤਰ 

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਜੋਗਾ ਸਿੰਘ ਵੀ ਪਪਲਪ੍ਰੀਤ ਦੇ ਨਾਲ ਸੀ ਅਤੇ ਦੋਵੇਂ 29 ਮਾਰਚ ਨੂੰ ਇੱਕ ਡੇਰੇ ਵਿੱਚ ਰੁਕੇ ਸਨ, ਜਿਸ ਤੋਂ ਬਾਅਦ ਸਾਹਨੇਵਾਲ ਲੁਧਿਆਣਾ ਵੱਲ ਭੱਜ ਗਏ। ਸੂਤਰ ਇਹ ਵੀ ਦੱਸ ਰਹੇ ਹਨ ਕਿ ਹੁਣ ਅੰਮ੍ਰਿਤਪਾਲ ਅਤੇ ਪਾਪਲਪ੍ਰੀਤ ਇਕੱਠੇ ਨਹੀਂ ਹਨ ਅਤੇ ਕਿਤੇ ਵੱਖ-ਵੱਖ ਲੁਕੇ ਹੋਏ ਹਨ। 

ਵੀਡੀਓ ਵਿੱਚ ਅੰਮ੍ਰਿਤਪਾਲ ਦਾ ਵੱਡਾ ਬਿਆਨ  

ਅੰਮ੍ਰਿਤਪਾਲ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਇਹ ਵੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਉਹ ਨਾਂ ਮਰਨ ਤੋੇਂ ਡਰਦਾ ਹੈ ਅਤੇ ਨਾ ਹੀ ਪੁਲਿਸ ਦੇ ਤਸ਼ੱਦਦ ਤੋਂ । ਉਨ੍ਹਾਂ ਨੇ ਕਿਹਾ ਕਿ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਕੋਈ ਵੀ ਤਸ਼ੱਦਦ ਕਰੇ ਉਸ ਨੂੰ ਕੋਈ ਖੌਫ਼ ਨਹੀਂ ਹੈ। 

ਬਗਾਵਤ ਦੇ ਦਿਨ ਕੱਟਣੇ ਬਹੁਤ ਔਖੇ ਨੇ-ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਬਗਾਵਤ ਦੇ ਦਿਨ ਕੱਟਣੇ ਬਹੁਤ ਔਖੇ ਹੁੰਦੇ ਹਨ ਪਰ ਉਹ ਵਾਹਿਗੁਰੂ ਦੀ ਕਿਰਪਾ ਨਾਲ ਹਮੇਸ਼ਾ ਚੜ੍ਹਦੀ ਕਲਾਂ ਵਿੱਚ ਰਿਹਾ ਹੈ। 

 

Leave a Reply

Your email address will not be published. Required fields are marked *