ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਿ 2 ਧਿਰਾਂ ਵਿਚਕਾਰ ਗੈਂਗਵਾਰ ਹੋਈ ਹੈ। ਇਸ ਗੈਂਗਵਾਰ ‘ਚ 2 ਗੈਂਗਸਟਰ ਗੰਭੀਰ ਜ਼ਖਮੀ ਹੋਣ ਦੀ ਖਬਰ ਵੀ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਸਾਜਨ ਦੀ ਮੌਤ ਹੋ ਗਈ ਹੈ। ਜਦੋਂਕਿ ਵਿਰੋਧੀ ਗੈਂਗ ਦਾ ਚੰਨਾ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਾਰਨ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਮੌਕੇ ਤੇ ਪੁਲਿਸ ਪਹੁੰਚੀ ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅਪਡੇਟ ਜਾਰੀ …



