Government holiday : ਈਦ ਮਗਰੋਂ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਅਦਾਰੇ ਰਹਿਣਗੇ ਬੰਦ

Government holiday : ਪੰਜਾਬ ਵਿਚ ਮੁੜ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਤੋਂ ਪਹਿਲਾਂ 17 ਜੂਨ ਨੂੰ ਬਕਰੀਦ ਦੀ ਸਰਕਾਰੀ ਛੁੱਟੀ ਸੀ। ਹੁਣ…

Government holiday : ਪੰਜਾਬ ਵਿਚ ਮੁੜ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਤੋਂ ਪਹਿਲਾਂ 17 ਜੂਨ ਨੂੰ ਬਕਰੀਦ ਦੀ ਸਰਕਾਰੀ ਛੁੱਟੀ ਸੀ। ਹੁਣ 22 ਜੂਨ ਦਿਨ ਸ਼ਨੀਵਾਰ ਨੂੰ ਵੀ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 22 ਜੂਨ ਨੂੰ ਕਬੀਰ ਜੈਯੰਤੀ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਹੋਈਆਂ ਹਨ। 

Leave a Reply

Your email address will not be published. Required fields are marked *