Delivery boy killed : ਇੱਕ ਹੋਰ ਤੇਜ਼ ਰਫ਼ਤਾਰ ਕਾਰ ਨੇ ਡਿਲੀਵਰੀ ਬੁਆਏ ਨੂੰ ਕੁਚਲਿਆ, ਹੋਈ ਮੌਕੇ ‘ਤੇ ਮੌਤ

Delivery boy killed ਨਵੀਂ ਦਿੱਲੀ: ਪੱਛਮੀ ਦਿੱਲੀ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਹੋਰ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਡਿਲੀਵਰੀ ਬੁਆਏ ਦੀ ਮੌਕੇ ਉੱਤੇ ਹੀ…

ਪੱਛਮੀ ਦਿੱਲੀ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਹੋਰ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਡਿਲੀਵਰੀ ਬੁਆਏ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

Delivery boy killed

ਨਵੀਂ ਦਿੱਲੀ: ਪੱਛਮੀ ਦਿੱਲੀ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਹੋਰ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਡਿਲੀਵਰੀ ਬੁਆਏ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਸੁਭਾਸ਼ ਨਗਰ ਮੈਟਰੋ ਰੈੱਡ ਲਾਈਟ ਦੇ ਕੋਲ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟੀ ਦੇ ਪਰਖੱਚੇ ਉੱਡ ਗਏ ਤੇ ਨੌਜਵਾਨ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਦੇਰ ਰਾਤ ਵਾਪਰੀ ਘਟਨਾ

ਇਹ ਹਾਦਸਾ ਤੜਕੇ ਕਰੀਬ 3 ਵਜੇ ਵਾਪਰਿਆ। ਮ੍ਰਿਤਕ ਦੀ ਪਛਾਣ ਰਘੁਵੀਰ ਨਗਰ ਦੇ ਰਹਿਣ ਵਾਲੇ ਹੇਮ ਸ਼ੰਕਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹੇਮ ਸ਼ੰਕਰ ਆਪਣੀ ਸਕੂਟੀ ‘ਤੇ ਜਾ ਰਿਹਾ ਸੀ ਕਿ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਤੋਂ ਬਾਅਦ ਕਾਰ ਅਤੇ ਸਕੂਟੀ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਸੂਚਨਾ ਮਿਲਦੇ ਹੀ ਤਿਲਕ ਨਗਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੂੰ ਤੁਰੰਤ ਦੀਨਦਿਆਲ ਉਪਾਧਿਆਏ (DDU) ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਕਾਰ ਚਾਲਕ ਹੋਇਆ ਗ੍ਰਿਫ਼ਤਾਰ

ਪੱਛਮੀ ਜ਼ਿਲ੍ਹੇ ਦੇ ਪੁਲਿਸ ਡਿਪਟੀ ਕਮਿਸ਼ਨਰ ਦਰਾਦੇ ਸ਼ਰਦ ਭਾਸਕਰ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨਜਫ਼ਗੜ੍ਹ ਨਿਵਾਸੀ ਮੋਹਿਤ ਕੁਮਾਰ ਵਜੋਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਮੋਹਿਤ ਕੁਮਾਰ ਦਿੱਲੀ ਨਗਰ ਨਿਗਮ ਵਿੱਚ ਬਤੌਰ ਠੇਕੇਦਾਰ ਕੰਮ ਕਰਦਾ ਹੈ। ਪੁਲਿਸ ਨੇ ਘਟਨਾ ਵਾਲੀ ਕਾਰ ਨੂੰ ਜ਼ਬਤ ਕਰ ਲਿਆ ਹੈ।

ਪੁਲਿਸ ਵੱਲੋਂ ਮਾਮਲਾ ਦਰਜ ਅਤੇ ਅਗਲੇਰੀ ਜਾਂਚ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ‘ਤੇ ਇੱਕ ਚਸ਼ਮਦੀਦ ਗਵਾਹ ਵੀ ਮੌਜੂਦ ਸੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਅਤੇ ਮੌਤ ਦਾ ਕਾਰਨ ਬਣਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਹਾਦਸੇ ਸਮੇਂ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਸੀ ਜਾਂ ਫਿਰ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

PM ਨਰਿੰਦਰ ਮੋਦੀ ਰੱਖਣਗੇ ਉੱਤਰੀ ਭਾਰਤ ਦੀ ਪਹਿਲੀ ‘ਸੈਮੀਕੰਡਕਟਰ ਯੂਨਿਟ’ ਦੀ ਨੀਂਹ, CM ਯੋਗੀ ਨੇ ਕੀਤਾ ਪ੍ਰੋਗਰਾਮ ਦਾ ਆਗਾਜ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *