ਪੰਜਾਬ ‘ਚ 8ਵਾਂ ਟੋਲ ਪਲਾਜ਼ਾ ਕੀਤਾ ਬੰਦ: CM ਮਾਨ

oll Plaza punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਅੱਜ ਫਿਰ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ…

oll Plaza punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਅੱਜ ਫਿਰ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ, ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰਵਾਇਆ ਗਿਆ। ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਹੈ।

ਭਗਵੰਤ ਮਾਨ ਨੇ ਟਵੀਟ ਕਰਦੇ ਲਿਖਿਆ ਹੈ ਕਿ ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਹਿਬ, ਸ੍ਰੀ ਆਨੰਦਪੁਰ ਸਾਹਿਬ,ਨੰਗਲ, ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲੰਘਣਾ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।

ਇਸ ਮੌਕੇ ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦਾ 8ਵਾਂ ਟੋਲ ਪਲਾਜ਼ਾ ਬੰਦ ਕਰਵਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਲੋਕਾਂ ਦਾ 12 ਲੱਖ ਰੁਪਇਆ ਬਚੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬੀਆਂ ਦੀ ਲੁੱਟ ਕਾਰਨ ਪੁਰਾਣੀਆਂ ਸਰਕਾਰਾਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਹ ਲੋਕਾਂ ਲਈ ਕੰਮ ਕਰੇਗੀ।

Leave a Reply

Your email address will not be published. Required fields are marked *