ਨਵੀਂ ਦਿੱਲੀ- 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਵਿਚ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਖਾਰਿਜ ਕਰ ਦਿੱਤੀ ਹੈ। ਸ਼ੱਜਣ ਕੁਮਾਰ ਨੇ ਕੋਰਟ ਵਿਚ ਮੈਡੀਕਲ ਆਧਾਰ ਉੱਤੇ ਜ਼ਮਾਨਤ ਦੀ ਗੁਹਾਰ ਲਾਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਜੇਲ ਵਿਚ ਤੁਹਾਡਾ ਸਹੀ ਇਲਾਜ ਕੀਤਾ ਜਾਵੇਗਾ। ਜੇਕਰ ਤੁਸੀਂ ਚਾਹੋ ਤਾਂ ਏਮਸ ਵਿਚ ਆਪਣਾ ਇਲਾਜ ਕਰਵਾ ਸਕਦੇ ਹੋ।
ਪੜੋ ਹੋਰ ਖਬਰਾਂ: ਕਰਨਾਲ ਲਾਠੀਚਾਰਜ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਲ ਪ੍ਰਸ਼ਾਸਨ ਤੁਹਾਡਾ ਇਲਾਜ ਕਰਵਾਏਗਾ। ਪਿਛਲੀ ਸੁਣਵਾਈ ਵਿਚ 1984 ਸਿੱਖ ਦੰਗਾ ਮਾਮਲੇ ਵਿਚ ਸਜਾਜਾਪਤਾ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਦੇ ਮਾਮਲੇ ਉੱਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਤੋਂ ਉਨ੍ਹਾਂ ਦੀ ਮੈਡੀਕਲ ਕੰਡੀਸ਼ਨ ਦੀ ਜਾਣਕਾਰੀ ਮੰਗੀ ਸੀ।
ਪੜੋ ਹੋਰ ਖਬਰਾਂ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀ
ਸੱਜਣ ਕੁਮਾਰ ਨੇ ਮੈਡੀਕਲ ਆਧਾਰ ਉੱਤੇ ਅੰਤਰਿਮ ਜ਼ਮਾਨਤ ਮੰਗੀ ਸੀ। ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਉੱਤੇ ਕੋਰੋਨਾ ਮਹਾਮਾਰੀ ਦੇ ਕਾਰਨ ਬੇਹੱਦ ਘੱਟ ਸੁਣਵਾਈ ਹੋਈ। ਹਾਲਾਂਕਿ ਹੁਣ ਸੁਪਰੀਮ ਕੋਰਟ ਨੇ ਸਾਫ ਕਰ ਦਿੱਤਾ ਹੈ ਕਿ ਜ਼ਮਾਨਤ ਨਹੀਂ ਮਿਲੇਗੀ। ਜੇਕਰ ਉਨ੍ਹਾਂ ਨੂੰ ਇਲਾਜ ਕਰਵਾਉਣਾ ਹੈ ਤਾਂ ਉਹ ਏਮਸ ਵਿਚ ਆਪਣਾ ਇਲਾਜ ਕਰਵਾ ਸਕਦੇ ਹਨ।
ਪੜੋ ਹੋਰ ਖਬਰਾਂ: ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ
ਸੱਜਣ ਕੁਮਾਰ ਉੱਤੇ ਹਨ ਇਹ ਦੋਸ਼
ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੇ ਰਾਜਨਗਰ ਵਿਚ ਇਕ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਫਿਲਹਾਲ ਉਹ ਉਮਰਕੈਦ ਦੀ ਸਜ਼ਾ ਦੇ ਚੱਲਦੇ ਜੇਲ ਵਿਚ ਹਨ। ਅਜਿਹੇ ਵਿਚ ਫਿਲਹਾਲ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਨਜ਼ਰੀ ਨਹੀਂ ਆ ਰਹੀ ਹੈ। ਉਨ੍ਹਾਂ ਨੇ ਕੋਰਟ ਵਿਚ ਕਿਹਾ ਸੀ ਕਿ ਮੈਡੀਕਲ ਕੰਡੀਸ਼ਨ ਵਿਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ।



