ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਆਉਣ ਦੀ ਅਪੀਲ

ਚੰਡੀਗੜ੍ਹ:  ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਉੱਤੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ…

ਚੰਡੀਗੜ੍ਹ:  ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਉੱਤੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਾਨਸਾ ਦਾਣਾ ਮੰਡੀ ਵਿਖੇ ਬਰਸੀ ਮਨਾਈ ਜਾਵੇਗੀ ਅਤੇ ਇਸ ਮੌਕੇ ਪੰਜਾਬ ਦੀਆਂ ਵੱਡੀਆਂ ਸ਼ਖ਼ਸੀਅਤ ਹਾਜ਼ਰ ਹੋਣਗੀਆਂ।

ਕਦੋਂ ਮਿਲੇਗਾ ਇਨਸਾਫ਼

ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਸਿੱਧੂ ਮੂਸੇਵਾਲਾ ਦੀ ਜਾਨ ਨੂੰ ਖ਼ਤਰਾ ਹੈ ਫਿਰ ਸਕਿਉਰਿਟੀ ਵਾਪਸ ਕਿਓ ਲਈ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸਕਿਉਰਿਟੀ ਵਾਪਸ ਲੈਣ ਦੀ ਸੂਚਨਾ ਲੀਕ ਕਰਨ ਦੀ ਕੀ ਲੋੜ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਇਨਸਾਫ਼ ਦੀ ਕੋਈ ਕਿਰਨ ਦਿਖਾਈ ਨਹੀਂ ਦਿੰਦੀ।

ਮੂਸੇਵਾਲਾ ਕਤਲ ਮਾਮਲੇ ਨੂੰ ਇਕ ਸਾਲ ਹੋ ਗਿਆ 

ਸਕਿਉਰਿਟੀ ਹਟਾਉਣ ਦੀ ਸੂਚਨਾ ਲੀਕ ਹੋਣ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਨੂੰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਭਗਵੰਤ ਮਾਨ ਬੜੀ ਫਕਰ ਨਾਲ ਕਹਿੰਦੇ ਹਨ ਕਿ ਇਕ ਸਾਲ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਵੀ ਇਕ ਸਾਲ ਹੋ ਗਿਆ ਹੈ ਪਰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ।

ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ

ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਪੇਸ਼ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਇਨਸਾਫ਼ ਦੀ ਮੰਗ ਕਰਦੇ ਹਨ।

 

 

Leave a Reply

Your email address will not be published. Required fields are marked *