ਅੰਮ੍ਰਿਤਪਾਲ ਸਿੰਘ ਦੇ 11 ਸਮਰਥਕਾਂ ਦੀ ਕੋਰਟ ‘ਚ ਪੇਸ਼ੀ, 14 ਦਿਨ ਦੇ ਜੁਡੀਸ਼ਅਲ ਰਿਮਾਂਡ ‘ਤੇ ਭੇਜੇ

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬ 11 ਸਾਥੀਆਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਾਬਾ ਬਕਾਲਾ ਕੋਰਟ ਵਿੱਚ ਪੇਸ਼ ਕੀਤਾ…

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬ 11 ਸਾਥੀਆਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਾਬਾ ਬਕਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਦੱਸ ਦਈਏ ਕਿ ਅਦਾਲਤ ਵੱਲੋਂ ਇਨ੍ਹਾਂ ਨੂੰ 23 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ।

ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਚਾਰ ਸਾਥੀਆਂ ਖਿਲਾਫ਼ 19 ਮਾਰਚ ਨੂੰ ਥਾਣਾ ਖਲਚੀਆਂ ਵਿੱਚ ਐਫਆਈਆਰ ਨੰਬਰ 26 ਦਰਜ ਕੀਤੀ ਗਈ ਸੀ। ਜਿਸ ਵਿੱਚ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਨਾਂ ਦੇ ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਚਾਰ ਸਾਥੀਆਂ ਨੇ ਉਸ ਨੂੰ ਫਰਾਰ ਵਿੱਚ ਸਾਥ ਦਿੱਤਾ ਸੀ। ਪੁਲਿਸ ਵੱਲੋਂ ਅਦਾਲਤ ਵਿੱਚ ਕਿਹਾ ਕਿ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਿਸ ਤੋਂ ਬਾਅਦ ਬਾਬਾ ਬਕਾਲਾ ਅਦਾਲਤ ਵਲੋਂ 20 ਮਾਰਚ ਨੂੰ ਪੇਸ਼ੀ ਦੌਰਾਨ ਸਾਰਿਆਂ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ ਸੀ, ਜਿਨ੍ਹਾਂ ਦਾ ਰਿਮਾਂਡ ਅੱਜ ਪੂਰਾ ਹੋ ਗਿਆ ਸੀ।

ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ ਹੈ ਉਸ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਗ੍ਰਿਫ਼ਤ ਤੋਂ ਬਾਹਰ ਹੈ। ਅੰਮ੍ਰਿਤਪਾਲ ਦੀਆਂ ਬਹੁਤ ਸਾਰੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ।

Leave a Reply

Your email address will not be published. Required fields are marked *