April Weather Update : ਝੁਲਸਾਉਣ ਵਾਲੀ ਗਰਮੀ ਤੋਂ ਮਿਲੇਗੀ ਰਾਹਤ, ਦੇਸ਼ ਦੇ ਇਨ੍ਹਾਂ ਇਲਾਕਿਆਂ ਵਿਚ ਪਏਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ 

ਦੇਸ਼ ਦੇ ਅੱਧੇ ਤੋਂ ਜ਼ਿਆਦਾ ਰਾਜ ਅੱਤ ਦੀ ਗਰਮੀ ਦੀ ਲਪੇਟ ਵਿਚ ਆ ਚੁੱਕੇ ਹਨ। ਮੌਸਮ ਦੇ ਕਹਿਰ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ…

ਦੇਸ਼ ਦੇ ਅੱਧੇ ਤੋਂ ਜ਼ਿਆਦਾ ਰਾਜ ਅੱਤ ਦੀ ਗਰਮੀ ਦੀ ਲਪੇਟ ਵਿਚ ਆ ਚੁੱਕੇ ਹਨ। ਮੌਸਮ ਦੇ ਕਹਿਰ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਆਈਐਮਡੀ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਰਾਜ ਸਰਕਾਰਾਂ ਵੱਲੋਂ ਆਮ ਲੋਕਾਂ ਨੂੰ ਦੁਪਹਿਰ ਦੇ 12 ਵਜੇ ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਲਕਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਪੱਛਮੀ ਬੰਗਾਲ, ਉਡੀਸ਼ਾ, ਝਾਰਖੰਡ, ਉੱਤਰ ਪ੍ਰਦੇਸ਼ ਤੋਂ ਲੈ ਕੇ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਵਰਗੇ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਪਹੁੰਚ ਗਿਆ ਹੈ। ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਾਲਾਂਕਿ ਇਸ ਸਭ ਦੇ ਵਿਚਕਾਰ IMD ਨੇ ਰਾਹਤ ਦੇਣ ਵਾਲੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਨੇ ਪੂਰਬੀ ਅਤੇ ਮੱਧ ਦੇ ਨਾਲ-ਨਾਲ ਪ੍ਰਾਇਦੀਪ ਭਾਰਤ ਵਿੱਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਦੇ ਨਾਲ-ਨਾਲ ਭਾਰਤ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਅਤੇ ਮੀਂਹ ਦਾ ਇੱਕ ਨਵਾਂ ਪੜਾਅ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਸ ਨਾਲ ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ੍ਹ, ਵਿਦਰਭ, ਬਿਹਾਰ ਵਰਗੇ ਰਾਜਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ, ਜੋ ਵਧ ਰਹੇ ਤਾਪਮਾਨ ਨਾਲ ਜੂਝ ਰਹੇ ਹਨ। ਬੰਗਾਲ ਤੋਂ ਲੈ ਕੇ ਬਿਹਾਰ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਅਜਿਹੇ ‘ਚ ਲੂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਮੀਂਹ ਅਤੇ ਤੇਜ਼ ਹਵਾ ਕਾਰਨ ਮੌਸਮ ਦੇ ਪੈਟਰਨ ਨਰਮ ਹੋਣ ਦੀ ਸੰਭਾਵਨਾ ਹੈ।
IMD ਦੀ ਭਵਿੱਖਬਾਣੀ ਮੁਤਾਬਕ ਉੱਤਰ-ਪੂਰਬੀ ਭਾਰਤ ਵਿਚ ਅਗਲੇ 7 ਦਿਨਾਂ ਤੱਕ ਮੌਸਮ ਦਾ ਪੈਟਰਨ ਬਦਲਿਆ ਰਹਿ ਸਕਦਾ ਹੈ। ਆਮ ਨਾਲੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਹ ਸਿਲਸਿਲਾ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ। ਛੱਤੀਸਗੜ੍ਹ ਵਿਚ 7 ਅਤੇ 8 ਅਪ੍ਰੈਲ ਨੂੰ ਵੱਖ-ਵੱਖ ਥਾਵਾਂ ਉਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 7 ਅਪ੍ਰੈਲ ਨੂੰ ਓਡੀਸ਼ਾ ਵਿਚ ਕੁਝ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ। 7 ਤੋਂ 9 ਅਪ੍ਰੈਲ ਤੱਕ ਵੱਖ-ਵੱਖ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *