ਅੱਧਾ ਅਪ੍ਰੈਲ ਮਹੀਨਾ ਨਿਕਲ ਚੁੱਕਾ ਹੈ। ਦੇਸ਼ ਭਰ ਵਿੱਚ ਗਰਮੀ ਵਧ ਲੱਗੀ ਹੈ ਪਰ ਅਪ੍ਰੈਲ ਮਹੀਨੇ ਮੁੜ ਕੁਝ ਰਾਜਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 21 ਅਪ੍ਰੈਲ ਦੇ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ਵਿੱਚ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਲਗਾਤਾਰ ਆਪਣਾ ਮਿਜ਼ਾਜ ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ। ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ।
ਇਸ ਤੋਂ ਇਲਾਵਾ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 18 ਅਪ੍ਰੈਲ ਤੱਕ ਅਸਮਾਨ ਸਾਫ਼ ਰਹੇਗਾ ਤੇ ਦਿਨ ਦਾ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿ ਸਕਦਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੇ ਆਸਾਰ ਹਨ।
April Weather Update : ਇਸ ਦਿਨ ਤੋਂ ਮੁੜ ਬਦਲੇਗਾ ਮੌਸਮ; ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿਚ ਮੀਂਹ, ਹਨੇਰੀ ਨਾਲ ਗੜੇਮਾਰੀ ਹੋਵੇਗੀ
ਅੱਧਾ ਅਪ੍ਰੈਲ ਮਹੀਨਾ ਨਿਕਲ ਚੁੱਕਾ ਹੈ। ਦੇਸ਼ ਭਰ ਵਿੱਚ ਗਰਮੀ ਵਧ ਲੱਗੀ ਹੈ ਪਰ ਅਪ੍ਰੈਲ ਮਹੀਨੇ ਮੁੜ ਕੁਝ ਰਾਜਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।…
