ਬਰਨਾਲਾ: ਪੰਜਾਬੀ ਸੰਗੀਤ ਜਗਤ ਮਸ਼ਹੂਰ ਗਾਇਕ ਅਤੇ ਗੀਤਕਾਰ ਅਰਜਨ ਢਿੱਲੋਂ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 70 ਸਾਲ ਦੀ ਉਮਰ ਵਿੱਚ ਬੂਟਾ ਢਿੱਲੋਂ ਨੇ ਆਖਰੀ ਸਾਹ ਲਏ। ਪਿਤਾ ਦੇ ਅਚਾਨਕ ਚਲੇ ਜਾਣ ਕਾਰਨ ਅਰਜਨ ਢਿੱਲੋਂ ਦੇ ਜੱਦੀ ਕਸਬੇ ਭਦੌੜ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਲੰਬੇ ਸਮੇਂ ਤੋਂ ਬਿਮਾਰ ਸਨ ਬੂਟਾ ਢਿੱਲੋਂ
ਬੂਟਾ ਢਿੱਲੋਂ ਪਿਛਲੇ ਕਾਫੀ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਪਰਿਵਾਰ ਨੇ ਮੀਡੀਆ ਤੋਂ ਬਣਾਈ ਦੂਰੀ
ਅਰਜਨ ਢਿੱਲੋਂ ਦੇ ਪਿਤਾ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੇ ਨਿੱਜਤਾ ਬਣਾਈ ਰੱਖਣ ਨੂੰ ਤਰਜੀਹ ਦਿੱਤੀ ਹੈ। ਅੰਤਿਮ ਰਸਮਾਂ ਦੌਰਾਨ ਮੀਡੀਆ ਨੂੰ ਦੂਰ ਰੱਖਿਆ ਗਿਆ ਅਤੇ ਪਰਿਵਾਰ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/barnala-encounter-akram-alias-aku-along-with-his-accomplice-arrested-after-being-shot/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



