ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ: ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ…

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼
ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ:

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ)

हरजोत सिंह बैंस द्वारा मोहाली के सरकारी स्कूल का आकस्मिक दौरा; स्कूल की नुहार बदलने के दिए आदेश
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ

HARJOT BAINS’ SURPRISE VISIT SPARKS MOHALI SCHOOL REVAMP
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਹੋਰ ਜਾਣੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪ੍ਰਮੁੱਖ ਤਰਜੀਹ

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *