J&K ‘ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸੈਨਾ ਦੇ ਦੋ ਅਫ਼ਸਰਾਂ ਸਮੇਤ ਪੰਜ ਜਵਾਨ ਸ਼ਹੀਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਇਕ ਪਾਸੇ ਜਿੱਥੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਜੰਮ-ਕਸ਼ਮੀਰ ਵਿਚ ਅੱਤਵਾਦੀ ਗਤੀਵਿਧੀਆਂ ਰੁਕਣ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਇਕ ਪਾਸੇ ਜਿੱਥੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਜੰਮ-ਕਸ਼ਮੀਰ ਵਿਚ ਅੱਤਵਾਦੀ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਰਅਸਲ ਜੰਮੂ ਕਸ਼ਮਰੀ ਦੇ ਹੰਦਵਾੜਾ ਵਿਚ ਸੈਨਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ ਜਿਸ ਦੌਰਾਨ ਦੋ ਅੱਤਵਾਦੀ ਮਾਰੇ ਗਏ ਹਨ ਜਦਕਿ ਸੈਨਾ ਦੇ ਦੋ ਵੱਡੇ ਅਫ਼ਸਰਾਂ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਹਨ।

 

ਮੀਡੀਆ ਰਿਪੋਰਟਾਂ ਅਨੁਸਾਰ ਬੀਤੇ ਸ਼ਨਿਵਾਰ ਨੂੰ ਕੁਪਵਾੜਾ ਜਿਲ੍ਹੇ ਦੇੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੂੰ ਇਕ ਘਰ ਅੰਦਰ ਦੋ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਸੈਨਾ ਨੇ ਆਪਣਾ ਆਪਰੇਸ਼ਨ ਸ਼ੁਰੂ ਕੀਤੀ ਅਤੇ ਦੋਵੇਂ ਪਾਸਿਓ ਗੋਲੀਬਾਰੀ ਸ਼ੁਰੂ ਹੋ ਗਈ। ਇਸ ਪੂਰੀ ਆਪਰੇਸ਼ਨ ਵਿਚ 21-ਰਾਸ਼ਟਰੀ ਰਾਇਫਲ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ, ਸੈਨਾ ਦਾ ਇਕ ਮੇਜਰ, ਦੋ ਜਵਾਨ ਅਤੇ ਇਕ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸ਼ਹੀਦ ਹੋ ਗਏ ਹਨ। ਉੱਥੇ ਹੀ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਰਿਪੋਰਟਾਂ ਮੁਤਾਬਕ ਹੁਣ ਇੱਥੇ ਫਾਇਰਿੰਗ ਰੁਕ ਗਈ ਹੈ ਪਰ ਸੁਰੱਖਿਆ ਬਲਾਂ ਦਾ ਆਪਰੇਸ਼ਨ ਅਜੇ ਜਾਰੀ ਹੈ। ਸੈਨਾ ਪੂਰੇ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾ ਰਹੀ ਹੈ। ਇਲਾਕਾ ਚਾਰੇ ਪਾਸਿਓ ਸੀਲ ਹੈ ਅਤੇ ਗੱਡੀਆਂ ਦੀ ਅਵਾਜਾਈ ਉੱਤੇ ਰੋਕ ਲਗਾਈ ਗਈ ਹੈ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਵਿਚ ਘਾਟੀ ‘ਚ ਅੱਤਵਾਦੀ ਗਤੀਵਿਧੀਆਂ ਵਿਚ ਤੇਜੀ ਵੇਖਣ ਨੂੰ ਮਿਲੀ ਹੈ। ਹਾਲਾਂਕਿ ਸੈਨਾ ਨੇ ਵੀ ਅੱਤਵਾਦੀਆਂ ਦੇ ਖਾਤਮੇ ਲਈ ਅਭਿਆਨ ਹਰ ਸਮੇ ਜਾਰੀ ਰੱਖਿਆ ਹੋਇਆ ਹੈ। ਦੂਜੇ ਪਾਸੇ ਕੰਟਰੋਲ ਰੇਖਾ ਉੱਤੇ ਪਾਕਿਸਤਾਨ ਵੀ ਜੰਗਬੰਦੀ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ ਜਿਸਦਾ ਭਾਰਤੀ ਫੌਜ਼ ਵੀ ਮੂੰਹ ਤੋੜ ਜਵਾਬ ਦੇ ਰਹੀ ਹੈ।

Leave a Reply

Your email address will not be published. Required fields are marked *