Breaking news : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

ਬਠਿੰਡਾ : ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਸਾਬਕਾ ਵਿੱਤ ਮੰਤਰੀ…

ਬਠਿੰਡਾ : ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

ਦੱਸ ਦੇਈਏ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਸਮੇਤ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਤੇ ਅਸਟੇਟ ਆਫਿਸਰ ਪੰਕਜ ਕਾਲੀਆ ਦੀ ਭਾਲ ਕਰ ਰਹੀ  ਹੁਣ ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ। ਅਦਾਲਤ ਨੇ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

Leave a Reply

Your email address will not be published. Required fields are marked *