ਲੁਧਿਆਣਾ : ਰੇਪ ਮਾਮਲੇ (Rape cases) ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ (Ludhiana) ਦੇ ਆਤਮਾ ਨਗਰ ਇਲਾਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰੀ ਵਾਰੰਟ (Arrest warrant) ਹੋਣ ਦੇ ਬਾਵਜੂਦ ਗ੍ਰਿਫਤਾਰ ਨਾ ਕੀਤੇ ਜਾਣ ਕਾਰਨ ਅੱਜ ਸ਼ਿਕਾਇਤਕਰਤਾ ਦੇ ਵਕੀਲ ਨੇ ਅਦਾਲਤ ਵਿਚ ਪੇਸ਼ ਹੋ ਕੇ ਜ਼ਿਲ੍ਹਾ ਪੁਲਿਸ (Police) ਦੀ ਕਾਰਜਗੁਜ਼ਾਰੀ ‘ਤੇ ਸਵਾਲ ਚੁੱਕੇ ਹਨ।
Also Read: ਪੰਜਾਬ CM ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ, ਕਿਹਾ-‘ਜੋ ਵਾਅਦੇ ਕੀਤੇ ਉਹ ਪੂਰੇ ਵੀ ਕੀਤੇ’
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਵਾਰੰਟਾਂ ਦੇ ਬਾਵਜੂਦ ਵਿਧਾਇਕ ਬੈਂਸ ਵੱਲੋਂ ਪੁਲਿਸ ਸੁਰੱਖਿਆ ਹੇਠ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ’ਤੇ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਵਿਧਾਇਕ ਤੇ ਹੋਰ ਮੁਲਜ਼ਮਾਂ ਦੇ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੁਲੀਸ ਨੂੰ 10 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਪਹਿਲਾਂ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟ ‘ਤੇ ਪੁਲਿਸ ਨੇ ਆਪਣੀ ਰਿਪੋਰਟ ‘ਚ ਕਿਹਾ ਸੀ ਕਿ ਦੋਸ਼ੀ ਉਨ੍ਹਾਂ ਦੇ ਘਰ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਨਹੀਂ ਕੀਤਾ ਜਾ ਸਕਿਆ।
Also Read: ਜਲੰਧਰ ਪਹੁੰਚੇ ਸੁਖਬੀਰ ਸਿੰਘ ਬਾਦਲ, ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਇਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ।
Also Read: ਮਸ਼ਹੂਰ ਗਾਇਕਾ ਕੌਰ ਬੀ ਨੇ ਖਰੀਦੀ 1.5 ਕਰੋੜ ਦੀ ਗੱਡੀ, ਸਾਂਝੀ ਕੀਤੀ ਤਸਵੀਰ

