ਨਵਾਂਸ਼ਹਿਰ ਪਹੁੰਚੇ CM ਚੰਨੀ, ਸ੍ਰੀ ਨਾਭ ਕੰਵਲ ਵਿਖੇ ਹੋਏ ਨਤਮਸਤਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ (CM Charanjit SIngh Channi) ਜਿਲ੍ਹਾ ਨਵਾਂਸ਼ਹਿਰ ਦੀ ਬੰਗਾ ਵਿਧਾਨ ਸਭਾ ਅਧੀਨ ਪੈਂਦੇ ਪਿੰਡ ਮਜ਼ਾਰਾ ਨਾਉ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ (CM Charanjit SIngh Channi) ਜਿਲ੍ਹਾ ਨਵਾਂਸ਼ਹਿਰ ਦੀ ਬੰਗਾ ਵਿਧਾਨ ਸਭਾ ਅਧੀਨ ਪੈਂਦੇ ਪਿੰਡ ਮਜ਼ਾਰਾ ਨਾਉ ਅਬਾਦ ਦੇ ਧਾਰਮਿਕ ਅਸਥਾਨ ਸ਼੍ਰੀ ਨਾਭ ਕੰਵਲ ਪਹੁੰਚੇ। ਜਿੱਥੇ ਉਨ੍ਹਾਂ ਨੇ ਇਸ ਧਾਰਮਿਕ ਸਥਲ ਉੱਤੇ ਮੱਥਾ ਟੇਕਿਆ।ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjit Singh) ਅਤੇ ਪੰਜਾਬ ਸਰਕਾਰ ਦੇ ਚੀਫ ਸੈਕਟਰੀ IAS ਹੁਸਨ ਲਾਲ ਸਮੇਤ ਸਮੂਹ ਪਾਰਟੀ ਵਰਕਰ ਅਤੇ ਧਾਰਮਿਕ ਸਥਾਨ ਦੀ ਪ੍ਰਬੰਧਕ ਕਮੇਟੀ ਹਾਜਿਰ ਸਨ। ਇਸ ਮੌਕੇ ਰਸੋਖਾਨਾ ਸ਼੍ਰੀ ਨਾਭ ਕੰਵਲ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ।

Leave a Reply

Your email address will not be published. Required fields are marked *