ਬੱਲੂਆਣਾ ਪਹੁੰਚੇ ਸੁਖਬੀਰ ਬਾਦਲ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਅੱਜ ਬੱਲੁਆਣਾ ਹਲਕਾ ਪਹੁੰਚੇ ਹਨ,ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰਾਂ ‘ਤੇ ਜੰਮ ਕੇ ਨਿਸ਼ਾਨੇ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਅੱਜ ਬੱਲੁਆਣਾ ਹਲਕਾ ਪਹੁੰਚੇ ਹਨ,ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰਾਂ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 5 ਸਾਲ ਦੇ ਕਾਰਜਕਾਲ ਵਿਚ ਕੋਈ ਕੰਮ ਨਹੀਂ ਦਿੱਤਾ। ਸੁਖਬੀਰ ਬਾਦਲ ਦਾ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਕਾਲਜਾਂ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਸੀਟਾਂ ਨਿਸ਼ਚਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀ ਕਾਰਡ ਸਕੀਮ ਲੈ ਕੇ ਆਉਣਗੇ ਅਤੇ 5000 ਬੱਚਿਆਂ ਲਈ ਵੱਡਾ ਸਕੂਲ ਬਣਾਉਣਗੇ।

Also Read : Virat Kohli ਦੂਜੇ ਟੇਸਟ ਮੈਚ ਤੋਂ ਵੀ ਹੋਏ ਬਾਹਰ, KL Rahul ਕਰ ਰਹੇ ਨੇ ਕਪਤਾਨੀ

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਬਹੁਤ ਖਰਾਬ ਹੈ। ਪੰਜਾਬ ਵਿੱਚ ਕਾਂਗਰਸ ਵੱਲੋਂ ਕੀਤੇ ਕੰਮਾਂ ਦਾ ਇੱਕ ਵੀ ਨਿਸ਼ਾਨ ਨਜ਼ਰ ਨਹੀਂ ਆ ਰਿਹਾ। ਬਾਦਲ ਪੰਜਾਬ ਵਿੱਚ ਵਿਕਾਸ ਦੇ ਸਾਰੇ ਵੱਡੇ ਪ੍ਰੋਜੈਕਟ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੇ ਗਏ ਸਾਰੇ ਦਾਅਵੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਨੂੰ ਵੀ ਰਾਹਤ ਦਿੱਤੀ ਜਾਵੇਗੀ। ਬਾਦਲ ਨੇ ਕਿਹਾ ਕਿ ਜਿਹੜੇ ਲੋਕ 5 ਲੱਖ ਤੱਕ ਦਾ ਕਰਜ਼ਾ ਲੈ ਕੇ ਨਵਾਂ ਕਾਰੋਬਾਰ ਸ਼ੁਰੂ ਕਰਦੇ ਹਨ, ਉਨ੍ਹਾਂ ਨੂੰ ਇਸ ਲਈ ਲਏ ਗਏ ਕਰਜ਼ੇ ‘ਤੇ ਵਿਆਜ ਨਹੀਂ ਲਗਾਇਆ ਜਾਵੇਗਾ।

 

Leave a Reply

Your email address will not be published. Required fields are marked *