ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਕੇਂਦਰ ਮੰਤਰੀ ਮੰਡਲ ਵੱਲੋਂ ਮਨਜੂਰੀ ਮਿਲ ਗਈ ਹੈ। ਨਾਲ ਹੀ ਕੇਂਦਰ ਸਰਕਾਰ ਵੱਲੋਂ ਲਾਂਘੇ ਲਈ ਆਰਥਿਕ ਮਦਦ ਵੀ ਕੀਤੀ ਜਾਵੇਗੀ। ਇਸ ਤੇ ਕੇਂਦਰੀ ਮੰਤਰੀ ਅਰੁਣ ਜੇਟਲੀ ਦਾ ਕਹਿਣਾ ਹੈ ਕਿ ਪਿੰਡ ਬਾਬਾ ਨਾਨਕ ਦਾ ਹੇਰੀਟੇਜ ਬਣਾਇਆ ਜਾਵੇਗਾ।
https://www.facebook.com/LivingIndiaNewschannel/videos/259644901377135/
ਨਾਲ ਹੀ ਜੇਟਲੀ ਦਾ ਇਹ ਵੀ ਕਹਿਣਾ ਹੈ ਕਿ ਗੁਰਬਾਣੀ ਦਾ ਪ੍ਰਸਾਰਣ ਰਾਜਸਭਾ ਤੇ ਲੋਕਸਭਾ ਵਿੱਚ ਵੀ ਕੀਤਾ ਜਾਵੇਗਾ। ਕੇਂਦਰ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਗੁਰਬਾਣੀ ਨੂੰ ਵੱਖ ਵੱਖ ਭਾਸ਼ਾਵਾਂ ਵਿੱਚ ਪ੍ਰਸਾਰਣ ਕੀਤਾ ਜਾਵੇਗਾ। ਦੱਸਣਯੋਗ ਗੱਲ ਹੈ ਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਕਰਤਾਰਪੁਰ ਲਾਂਘੇ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦੀ ਆਰਥਿਕ ਮਦਦ ਕੇਂਦਰ ਸਰਕਾਰ ਵੱਲੋਂ ਕੀਤੀ ਜਾਵੇਗੀ।
