ਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ‘ਅਗਲੇ ਹਫਤੇ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ’

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ…

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਹੋਵੇਗਾ।

Also Read: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਜਾਂਚ ਕਰਨ ਵਾਲੀ ਕਮੇਟੀ ‘ਤੇ SC ਅੱਜ ਸੁਣਾਏਗੀ ਫੈਸਲਾ 

ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਸੂਬੇ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ। 

Leave a Reply

Your email address will not be published. Required fields are marked *