500ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤਾਂ ਨੂੰ ਦਿੱਤਾ ਇਹ ਖਾਸ ਤੋਹਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਪੂਰੀਆਂ ਰੀਝਾਂ ਤੇ ਜੋਰਾ ਸ਼ੋਰਾਂ ਦੇ ਨਾਲ ਕੀਤੀਆਂ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਪੂਰੀਆਂ ਰੀਝਾਂ ਤੇ ਜੋਰਾ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤਾਂ ਨੂੰ ਖਾਸ ਤੋਹਫਾ ਦੇਣ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦਿੱਲੀ ਸਰਕਾਰ ਪ੍ਰਕਾਸ਼ ਦਿਹਾੜੇ ਮੌਕੇ ਦਿੱਲੀ ਤੋਂ ਕਰਤਾਰਪੁਰ ਲਾਂਘੇ ਜਾਣ ਵਾਲੀ ਸੰਗਤਾਂ ਦੇ ਲਈ ਪੂਰਾ ਪ੍ਰਬੰਧ ਕਰੇਗੀ।

arvind kejriwal

ਇਹਨਾਂ ਹੀ ਨਹੀਂ ਉਹ ਸਿੱਖ ਸੰਗਤਾਂ ਨੂੰ ਆਨਲਾਈਨ ਅਪਲਾਈ ਕਰਨ ਤੋਂ ਲੈਕ 1600 ਰੁਪਏ ਦੀ ਫੀਸ ਵੀ ਦਿੱਲੀ ਸਰਕਾਰ ਵੱਲੋਂ ਹੀ ਦਿੱਤਾ ਜਾਵੇਗਾ। ਉੱਥੇ ਹੀ  ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਜਿਆਦਾ ਤੋਂ ਜਿਆਦਾ ਸਿੱਖ ਸੰਗਤ ਕਰਤਾਰਪੁਰ ਸਾਹਿਬ ਦਰਸ਼ਨਾਂ ਦੇ ਲਈ ਜਾਵੇ। ਜਿਸ ਲਈ ਉਹ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੇ ਹਨ।

Kartarpur Corridor

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਆਨਲਾਈਨ ਪ੍ਰਵਾਨਗੀ ਦੌਰਾਨ 1600 ਫੀਸ ਭਰਨ ‘ਚ ਕਾਫੀ ਦਿੱਕਤਾਂ ਆ ਰਹੀਆਂ ਸੀ ਜਿਸ ਕਾਰਨ ਉਹਨਾਂ ਨੇ ਫੈਸਲਾ ਲਿਆ ਕਿ ਇਸਦੀ ਸਾਰੀ ਜਿੰਮੇਵਾਰੀ ਦਿੱਲੀ ਸਰਕਾਰ ਨਿਭਾਏਗੀ। ਇਸ ਤੋਂ ਇਲਾਵਾ ਦਿੱਲੀ ਸਰਕਾਰ ਕਰਤਾਰਪੁਰ ਸਾਹਿਬ ਜਾਣ ਵਾਲੀ ਬੱਸਾਂ ਤੇ ਰੇਲ ਸਫਰ ਦਾ ਪ੍ਰਬੰਧ ਵੀ ਕਰਣਗੇ। ਜਿਕਰ-ਏ-ਖਾਸ ਹੈ ਕਿ ਦਿੱਲੀ ਸਰਕਾਰ ਨੇ ਪ੍ਰਕਾਸ਼ ਦਿਹਾੜੇ ਦੇ ਲਈ ਇਕ ਵਿਸ਼ੇਸ 10 ਕਰੋੜ ਦਾ ਬਜਟ ਰੱਖਿਆ ਹੈ।

Leave a Reply

Your email address will not be published. Required fields are marked *