ਮਾਨਸਾ- 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਵਿਚਾਲੇ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮਾਨਸਾ ਵਿਚ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਾਲੀ ਹੈ ਤੇ 1 ਅਪ੍ਰੈਲ ਤੋਂ ਬਾਅਦ ਪੰਜਾਬ ‘ਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ।
Also Read: ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਮੀਟਿੰਗ ਮੁਲਤਵੀ
ਮਾਨਸਾ ਦੇ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹਰ ਪਾਸੇ ਨੁਕਸਾਨ ਸਹਿਣਾ ਪੈਂਦਾ ਹੈ। ਕਿਸਾਨਾਂ ਦੇ ਪੁੱਤ ਵੀ ਪੰਜਾਬ ਵਿਚ ਕੰਮ ਕਰਨ ਦੀ ਬਜਾਏ ਬਾਹਰ ਨੂੰ ਰੁਖ ਕਰਦੇ ਜਾ ਰਹੇ ਹਨ। ਜ਼ਮੀਨੀ ਪਾਣੀ ਖਤਮ ਹੋ ਰਿਹਾ ਹੈ। ਕਈ ਰਿਪੋਰਟਾਂ ਕਹਿ ਰਹੀਆਂ ਹਨ ਕਿ 20 ਸਾਲਾਂ ਵਿਚ ਪੰਜਾਬ ਵਿਚ ਹਾਲਾਤ ਬਹੁਤ ਖਰਾਬ ਹੋ ਜਾਣਗੇ। ਅਜਿਹੇ ਵਿਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਕਿਸਾਨਾਂ ਨੂੰ ਲਾਗੂ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਇਸ ਦੌਰੇ ਵਿਚ ਰੋਡਮੈਪ ਤਿਆਰ ਕੀਤਾ ਗਿਆ ਕਿ ਕਿਸ ਤਰ੍ਹਾਂ ਨਾਲ ਕਿਸਾਨੀ ਨੂੰ ਲਾਹੇਵੰਦ ਬਣਾਇਆ ਜਾਵੇ ਨਾ ਕਿ ਮਜਬੂਰੀ ਵਾਲਾ ਧੰਦਾ।
Also Read: ਪੰਜਾਬ ਤੇ ਦਿੱਲੀ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਬੋਲੇ ਸੁਨੀਲ ਜਾਖੜ, ਕਿਹਾ-‘ਘੱਟੋ-ਘੱਟ ਇਕ ਨੇ ਤਾਂ…’
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨੂੰ ਰੋਕਣਾ ਹੈ। ਕਿਸਾਨੀ ਨੂੰ ਬਿਹਤਰ ਬਣਾਉਣ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਰ ਕਿਸਾਨਾਂ ਨਾਲ ਮੁੜ ਮੁਲਾਕਾਤ ਕਰਨਗੇ।
Also Read: ਰਣਜੀਤ ਬਾਵਾ ਦੇ ਘਰ ਗੂੰਜੀਆਂ ਕਿਲਕਾਰੀਆਂ, ਸਾਂਝੀ ਕੀਤੀ ਤਸਵੀਰ



