ਸਹੁੰ ਚੁੱਕ ਸਮਾਗਮ: ਸਟੇਜ ਸੱਜ ਕੇ ਪੂਰੀ ਤਰ੍ਹਾ ਤਿਆਰ,ਕੇਜਰੀਵਾਲ ਦੇ ਆਉਣ ਦਾ ਇੰਤਜ਼ਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਐਤਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਐਤਵਾਰ ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿਚ ਮੁੱਖ ਮੰਤਰੀ ਅਹੁੱਦੇ ਦੀ ਸਹੁੰ ਚੁੱਕਣਗੇ ਜਿਸ ਨੂੰ ਲੈ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਟੇਜ ਸੱਜ ਕੇ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਦਾ ਇੰਤਜਾਰ ਕੀਤਾ ਜਾ ਰਿਹਾ ਹੈ।

ਕੇਜਰੀਵਾਲ ਦਾ ਸਹੁੰ ਚੁੱਕ ਸਮਾਗਮ ਦੁਪਹਿਰ 12:15 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੇ ਲਈ ਆਪ ਦੇ ਵੱਡੇ ਆਗੂ ਅਤੇ ਪਾਰਟੀ ਵਰਕਰਾਂ ਦਾ ਪਹੁੰਚਣਾ ਸ਼ੁਰੂ ਹੋ ਚੁੱਕਿਆ ਹੈ। ਕੇਜਰੀਵਾਲ ਲਗਾਤਾਰ ਤੀਜੀ ਵਾਰ ਰਾਜਧਾਨੀ ਦੇ ਮੁੱਖ ਮੰਤਰੀ ਅਹੁੱਦੇ ਦੀ ਸਹੁੰ ਚੁੱਕ ਕੇ ਹੈਟ੍ਰਿਕ ਲਗਾਉਣਗੇ। ਕੇਜਰੀਵਾਲ ਨਾਲ ਉਨ੍ਹਾਂ ਦੀ ਵਜ਼ਾਰਤ ਦੇ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਰਾਮਲੀਲਾ ਗਰਾਊਂਡ ਵਿਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ ਜਿਸ ਦੇ ਲਈ ਦਿੱਲੀ ਪੁਲਿਸ ਦੇ ਲਗਭਗ 5 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਸੀਸੀਟੀਵੀ ਕੈਮਰਿਆਂ ਦੇ ਰਾਹੀਂ ਹਰ ਸਥਿਤੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਕੇਜਰੀਵਾਲ ਨੇ ਆਪਣੇ ਸਹੁੰ ਚੁੱਕ ਸਮਾਗਮ ਨੂੰ ਸੱਭ ਤੋਂ ਅਲੱਗ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਸਮਾਗਮ ਵਿਚ ਪੂਰੀ ਦਿੱਲੀ ਨੂੰ ਆਉਣ ਦਾ ਸੱਦਾ ਦਿੱਤਾ ਹੈ। ਬੀਤੇ ਦਿਨ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਦੱਸਿਆ ਸੀ ਕਿ ਇਸ ਸਮਾਗਮ ਵਿਚ ਹਰ ਦਿੱਲੀ ਦੇ ਹਰ ਆਮ ਤੋਂ ਖਾਸ ਵਿਅਕਤੀ ਨੂੰ ਮਹਿਮਾਨ ਦੇ ਰੂਪ ਵਿਚ ਬੁਲਾਇਆ ਹੈ। ਸਿਸੋਦੀਆ ਅਨੁਸਾਰ ਸਹੁੰ ਚੁੱਕ ਸਮਾਗਮ ਵਿਚ ਆਟੋ ਚਾਲਕ, ਐਂਬੂਲੈਂਸ ਡਰਾਇਵਰ, ਮੁਹੱਲਾ ਕਲੀਨਿਕ ਦੇ ਡਾਕਟਰ, ਬੱਸ ਵਿਚ ਤਾਇਨਾਤ ਕੀਤੇ ਸੁਰੱਖਿਆ ਗਾਰਡ, ਸਫ਼ਾਈ ਕਰਮਚਾਰੀ, ਇੰਜੀਨਿਅਰ, ਸਮੇਤ ਸਮਾਜ ਦੇ ਹਰ ਹਿੱਸੇ ਵਿਚ ਰਹਿੰਦ ਲੋਕਾਂ ਨੂੰ ਮਹਿਮਾਨ ਦੇ ਤੌਰ ਉੱਤੇ ਬੁਲਾਇਆ ਗਿਆ ਹੈ।

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਪ ਨੇ 70 ਵਿਚੋਂ 62 ਸੀਟਾਂ ਉੱਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਉੱਥੇ ਹੀ ਭਾਜਪਾ ਨੂੰ ਕੇਵਲ 8 ਸੀਟਾਂ ਉੱਤੇ ਸੀਮਟ ਕੇ ਰਹਿ ਗਈ ਹੈ ਜਦਿਕ ਕਾਂਗਰਸ ਇਕ ਵਾਰ ਫਿਰ ਫਾਡੀ ਰਹੀ ਹੈ।

 

Leave a Reply

Your email address will not be published. Required fields are marked *