ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ‘ਵਿਰੋਧੀ ਧਿਰ ਸਿਰਫ ਸਾਨੂੰ ਕੱਢ ਰਹੇ ਗਾਲ੍ਹਾਂ’

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹਰ ਪਾਰਟੀ ਜਿਥੇ ਜਨਤਾ ਨਾਲ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹਰ ਪਾਰਟੀ ਜਿਥੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀ ਹੈ ਉਥੇ ਹੀ ਉਹ ਵਿਰੋਧੀ ਧਿਰਾਂ ਉੱਤੇ ਨਿਸ਼ਾਨੇ ਵੀ ਵਿੰਨ੍ਹ ਰਹੀ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਰੈਲੀਆਂ ਤੇ ਸਮਾਗਮਾਂ ਵਿਚ ਸਿਰਫ ਆਮ ਆਦਮੀ ਪਾਰਟੀ ਨੂੰ ਹੀ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ।

Also Read: ਭਾਰਤ ਸਰਕਾਰ ਨੇ 54 ਚੀਨੀ ਐਪਸ ਉੱਤੇ ਲਾਇਆ ਬੈਨ, ਦੇਖੋ ਸੂਚੀ 

ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਬੀਤੇ ਦਿਨ ਅਮਿਤ ਸ਼ਾਹ ਦੀ ਰੈਲੀ ਹੋਈ ਉਹ ਆਮ ਆਦਮੀ ਪਾਰਟੀ ਨੂੰ ਗਾਲ੍ਹਾਂ ਕੱਢਦੇ ਰਹੇ, ਚਰਨਜੀਤ ਸਿੰਘ ਚੰਨੀ ਵੀ ਸਾਨੂੰ ਗਾਲ੍ਹਾਂ ਕੱਢ ਰਹੇ ਹਨ ਤੇ ਪ੍ਰਿਅੰਕਾ ਗਾਂਧੀ ਵੀ ਸਾਨੂੰ ਹੀ ਗਾਲ੍ਹਾਂ ਕੱਢ ਰਹੇ ਹਨ। ਪੰਜਾਬ ਵਾਲਿਆਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਇਹ ਸਾਰੇ ਇਕੱਠੇ ਹੋ ਗਏ ਹਨ। ਅਸੀਂ ਪੰਜਾਬ ਦੇ ਕੋਨੇ-ਕੋਨੇ ਵਿਚ ਜਾ ਰਹੇ ਹਾਂ। ਅਸੀਂ ਤਾਂ ਸਿਰਫ ਵਿਕਾਸ ਦੀ ਹੀ ਗੱਲ ਕਰ ਰਹੇ ਹਾਂ ਜਿਵੇਂ ਅਸੀਂ ਦਿੱਲੀ ਵਿਚ ਕੀਤਾ। ਇਹ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਨਹੀਂ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ। ਇਹ ਪਾਰਟੀਆਂ ਪੰਜਾਬ ਵਿਚ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਲੁੱਟ ਜਾਰੀ ਰੱਖਣਾ ਚਾਹੁੰਦੀਆਂ ਹਨ।

Also Read: UP, ਉੱਤਰਾਖੰਡ ਅਤੇ ਗੋਆ ‘ਚ ਵੋਟਿੰਗ ਜਾਰੀ, PM ਮੋਦੀ ਨੇ ਕੀਤੀ ਇਹ ਅਪੀਲ

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਪੀਲ ਕੀਤੀ ਕਿ ਅਸੀਂ ਸਾਰਿਆਂ ਨੇ ਇਕੱਠੇ ਹੋ ਕੇ ਇਨ੍ਹਾਂ ਪਾਰਟੀਆਂ ਨੂੰ ਹਰਾਉਣਾ ਹੈ ਤੇ ਪੰਜਾਬ ਨੂੰ ਬਚਾਉਣਾ ਹੈ। ਸਾਡੇ ਕੋਲ ਇਹੀ ਮੌਕਾ ਹੈ। ਚੋਣਾਂ ਦੀ ਤਰੀਕ ਨੇੜੇ ਹੈ। ਪਾਰਟੀਆਂ ਤੁਹਾਨੂੰ ਸ਼ਰਾਬ ਤੇ ਪੈਸੇ ਦਾ ਲਾਲਚ ਦੇਣਗੀਆਂ ਪਰ ਤੁਸੀਂ ਬਹਿਕਣਾ ਨਹੀਂ ਹੈ। ਅਸੀਂ ਪੰਜਾਬ ਨੂੰ ਬਚਾਉਣਾ ਹੈ।

Leave a Reply

Your email address will not be published. Required fields are marked *