ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ (All political parties) ਵਲੋਂ ਪੂਰੀ ਵਾਅ ਲਗਾ ਕੇ ਚੋਣ ਪ੍ਰਚਾਰ (Election campaign) ਕੀਤਾ ਜਾ ਰਿਹਾ ਹੈ ਤਾਂ ਜੋ ਉਹ ਇਨ੍ਹਾਂ ਵਿਧਾਨ ਸਭਾ ਚੋਣਾਂ (Assembly elections) ਵਿਚ ਜਿੱਤ ਦਰਜ ਕਰ ਸਕਣ ਅਤੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋ ਸਕਣ। ਇਸ ਨੂੰ ਲੈ ਕੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਅੱਜ ਤੋਂ ਪੰਜਾਬ ਵਿਚ ਇਕ ਹਫਤਾ ਲਗਾਤਾਰ ਆਮ ਆਦਮੀ ਪਾਰਟੀ (Aam Aadmi Party) ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਚੋਣ ਪ੍ਰਚਾਰ ਬੰਦ ਹੋਣ ਤੱਕ ਪੰਜਾਬ ਵਿਚ ਹੀ ਰਹਿਣਗੇ। Also Read : ਰੋਡ ਸ਼ੋਅ ਦੌਰਾਨ ਭਗਵੰਤ ਮਾਨ ਦੀ ਅੱਖ ‘ਚ ਕੁਝ ਲੱਗਿਆ, ਥੋੜ੍ਹੀ ਦੇਰ ਪਿੱਛੋਂ ਭਗਵੰਤ ਬੋਲੇ ਫੁੱਲ ਸੀ

ਇਸ ਦੌਰਾਨ ਉਹ 18 ਫਰਵਰੀ ਤੱਕ ਵੱਖ-ਵੱਖ ਹਲਕਿਆਂ ਵਿਚ ਲਗਾਤਾਰ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਜਲੰਧਰ, ਮੁਹਾਲੀ ਸਣੇ ਕਈ ਹਲਕਿਆਂ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਵੀ ਚੋਣ ਪ੍ਰਚਾਰ ਲਈ ਧੂਰੀ ਪਹੁੰਚੇ ਅਤੇ ਭਗਵੰਤ ਮਾਨ ਦੇ ਹੱਕ ਵਿਚ ਵੋਟਾਂ ਮੰਗੀਆਂ। ਉਨ੍ਹਾਂ ਨੇ ਭਗਵੰਤ ਮਾਨ ਦੇ ਹੱਕ ਵਿਚ ਧੂਰੀ ਤੋਂ ਚੋਣ ਪ੍ਰਚਾਰ ਕੀਤਾ। ਪੰਜਾਬ ਵਿਚ 20 ਫਰਵਰੀ ਨੂੰ ਚੋਣਾਂ ਹਨ ਤੇ 18 ਫਰਵਰੀ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਦੌਰਾਨ ਕੇਜਰੀਵਾਲ ਲਗਾਤਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨਗੇ।
