ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਭਲਕੇ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਜਾਣਕਾਰੀ ਅਨੁਸਾਰ ਉਹ ਭਲਕੇ ਦੋਆਬਾ ਖੇਤਰ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਐਸ.ਸੀ. (SC) ਭਾਈਚਾਰਕ ਸਾਂਝ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਵਪਾਰੀਆਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਸੀ।
Also Read : ਕਿਸਾਨ ਅੰਦੋਲਨ ਖਤਮ ਕਰਨ ਨੂੰ ਲੈਕੇ ਗੁਰਨਾਮ ਚੜੂਨੀ ਨੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ (Vidhansabha Assembly) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ-ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ,ਉੱਥੇ ਹੀ ਹੁਣ ਤੱਕ ਕਾਂਗਰਸ ਪਾਰਟੀ (Congress Party) ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।



