ਜਦੋਂ ਤੱਕ ਦਿੱਲੀ ‘ਚ ਇਮਾਨਦਾਰ ਸਰਕਾਰ ਹੈ, ਕੋਈ ਵੀ ਪ੍ਰਾਈਵੇਟ ਸਕੂਲ ਫੀਸਾਂ ‘ਚ ਵਾਧਾ ਨਹੀਂ ਕਰ ਸਕਦੇ: ਕੇਜਰੀਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ, ਜਿੰਨੀ ਦੇਰ ਤੱਕ ਉਨ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ, ਜਿੰਨੀ ਦੇਰ ਤੱਕ ਉਨ੍ਹਾਂ ਦੀ “ਇਮਾਨਦਾਰ ਸਰਕਾਰ” ਰਾਸ਼ਟਰੀ ਰਾਜਧਾਨੀ ਵਿੱਚ ਸੱਤਾ ਵਿੱਚ ਹੈ, ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਕੇਜਰੀਵਾਲ ਨੇ ਹਿੰਦੀ ਵਿੱਚ ਇੱਕ ਟਵੀਟ ਵਿੱਚ ਕਿਹਾ, “ਜਦੋਂ ਤੱਕ ਦਿੱਲੀ ‘ਚ ਇਕ ਇਮਾਨਦਾਰ ਸਰਕਾਰ ਹੈ, ਮਾਪਿਆਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਦਿੱਲੀ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਮਨਮਰਜ਼ੀ ਨਾਲ ਇਸ ਦੀਆਂ ਫੀਸਾਂ ਦਾ ਫ਼ੈਸਲਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪਿਛਲੇ ਪੰਜ ਸਾਲਾਂ ਦੀ ਤਰ੍ਹਾਂ, ਅਸੀਂ ਫੀਸਾਂ ‘ਤੇ ਨਿਯੰਤਰਣ ਰੱਖਾਂਗੇ।

ਉਨ੍ਹਾਂ ਦੀਆਂ ਟਿੱਪਣੀਆਂ 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਈਆਂ ਹਨ। ਅਪ੍ਰੈਲ 2018 ਵਿੱਚ, ਦਿੱਲੀ ਸਰਕਾਰ ਨੇ ਇਕ ਸਰਕੂਲਰ ਜਾਰੀ ਕੀਤਾ ਸੀ, ਜਿਸ ‘ਚ ਸਰਕਾਰੀ ਜ਼ਮੀਨਾਂ ‘ਤੇ ਕੰਮ ਕਰਨ ਵਾਲੇ ਨਿੱਜੀ ਅਨਏਡਿਡ ਸਕੂਲਾਂ ਨੂੰ ਸਿੱਖਿਆ ਡਾਇਰੈਕਟੋਰੇਟ ਦੀ ਮਨਜ਼ੂਰੀ ਤੋਂ ਬਿਨਾਂ ਟਿਉਸ਼ਨ ਫੀਸਾਂ ‘ਤੇ ਵਾਧੇ ਤੋਂ ਮਨ੍ਹਾ ਕੀਤਾ ਗਿਆ ਸੀ। ਬਾਅਦ ਵਿੱਚ ਉਸ ਸਾਲ ਮਈ ਵਿੱਚ, ਸਰਕਾਰ ਨੇ 575 ਪ੍ਰਾਈਵੇਟ ਸਕੂਲਾਂ ਨੂੰ ਜੂਨ ਮਹੀਨੇ ਤੋਂ ਜਨਵਰੀ 2018 ਦੇ ਵਿੱਚ – 9 ਪ੍ਰਤੀਸ਼ਤ ਵਿਆਜ ਸਮੇਤ ਵਾਧੂ ਫੀਸਾਂ ਵਾਪਸ ਕਰਨ ਲਈ ਨਿਰਦੇਸ਼ ਦਿੱਤੇ ਸਨ।

https://www.facebook.com/LivingIndiaNewschannel/videos/315754079352108/

 

 

Leave a Reply

Your email address will not be published. Required fields are marked *