ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ’ਚ DSP ਤੋਂ ਤੰਗ ਆ ASI ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ASI ਨੂੰ ਰੇਲਵੇ ਟਰੈਕ ਕੋਲੋ ਬਚਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਕ ਕੇਸ ਨੂੰ ਲੈਕੇ DSP ਨੇ ASI ਦੇ ਨਾਲ ਬਦਸਲੂਕੀ ਕੀਤੀ ਜਿਸ ਤੋਂ ਪਰੇਸ਼ਾਨ ਹੋਕੇ ASI ਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ। DSP ਨੇ ਕੇਸ ਨਾ ਹੱਲ ਹੋਣ ਤੇ ASI ਨੂੰ ਬਰਖਾਸਤ ਕਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

