ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਇਕ ASI ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ASI ਜਗਜੀਤ ਭੁੱਲਰ ਅਪਣੇ ਹਥਿਆਰ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਹੀ ASI ਨੂੰ ਗੋਲੀ ਲੱਗ ਗਈ
ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ASI ਜਗਜੀਤ ਭੁੱਲਰ ਦਾ ਜਨਮਦਿਨ ਵੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

