National News : ਘਰ ਦੇ ਬਾਹਰ ਸੈਰ ਕਰ ਰਹੇ ਏਐਸਆਈ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਸੰਜੀਵ ਕੁਮਾਰ ਹਰਿਆਣਾ ਦੇ ਯਮੁਨਾਨਗਰ ਵਿਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਏਐਸਆਈ ਵਜੋਂ ਤਾਇਨਾਤ ਸੀ। ਮੰਗਲਵਾਰ ਸ਼ਾਮ ਨੂੰ ਜਦੋਂ ਏਐਸਆਈ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਦੋ ਰਾਉਂਡ ਫਾਇਰਿੰਗ ਵਿੱਚ ਇੱਕ ਗੋਲੀ ਸੰਜੀਵ ਦੇ ਮੱਥੇ ਅਤੇ ਦੂਜੀ ਕਮਰ ਵਿੱਚ ਲੱਗੀ। ਸੰਜੀਵ ਨੂੰ ਗੰਭੀਰ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪੁਲਿਸ, ਸੀਆਈਏ ਅਤੇ ਐਫਐਸਐਲ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਟੀਮਾਂ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਦੇ ਭਰਾ ਅਤੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਘਰ ਦੀ ਸਾਰੀ ਜ਼ਿੰਮੇਵਾਰੀ ਸੰਜੀਵ ਦੇ ਮੋਢਿਆਂ ਉਤੇ ਸੀ। ਹੁਣ ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲ ਰਹੀ ਹੈ।
ਏਐਸਆਈ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੰਜੀਵ ਦਾ ਇੱਕ ਬੇਟਾ ਅਤੇ ਬੇਟੀ ਹੈ। ਉਹ ਰੋਜ਼ ਘਰ ਆਉਂਦਾ ਸੀ। ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਡੀਐਸਪੀ ਨੇ ਦੱਸਿਆ ਕਿ ਏਐਸਆਈ ਸੰਜੀਵ ਘਰ ਦੇ ਬਾਹਰ ਟਹਿਲ ਰਿਹਾ ਸੀ ਕਿ ਇਸੇ ਦੌਰਾਨ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਘਰ ਬਾਹਰ ਸੈਰ ਕਰਦੇ ਏਐਸਆਈ ਦੇ ਮੱਥੇ ‘ਚ ਮਾਰੀ ਗੋਲ਼ੀ, ਬਾਈਕ ਉਤੇ ਆਏ ਦੋ ਬਦਮਾਸ਼ਾਂ ਨੇ ਕੀਤੀ ਵਾਰਦਾਤ
National News : ਘਰ ਦੇ ਬਾਹਰ ਸੈਰ ਕਰ ਰਹੇ ਏਐਸਆਈ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਸੰਜੀਵ ਕੁਮਾਰ ਹਰਿਆਣਾ ਦੇ ਯਮੁਨਾਨਗਰ ਵਿਚ ਸਟੇਟ ਕ੍ਰਾਈਮ ਬ੍ਰਾਂਚ…
